ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਇਲਾਕੇ ਦੀਆਂ ਸਹਿਯੋਗੀ ਸਭਾਵਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ 35ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 11 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ 'ਚ ਸ਼ਾਮ 5 ਵਜੇ ਤੋਂ ਅੰਮਿ੍ਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵ: ਅਜਵਿੰਦਰ ਸਿੰਘ ਵਲੋਂ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ 'ਚ ਜਾ ਕੇ ਗੁਰਮਤਿ ਸਮਾਗਮ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਕਾਲਰਾ ਅਤੇ ਪਿੰਡ ਸ਼ੇਰਪੁਰ ਗੁਲਿੰਡ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ, ਜਿਸ 'ਚ ਭਾਈ ਸਤਿੰਦਰ ਸਿੰਘ ਆਲਮ, ਭਾਈ ਘਰਜੋਤ ਸਿੰਘ ਖ਼ਾਲਸਾ, ਭਾਈ ਕੁਲਵਿੰਦਰ ਸਿੰਘ ਕੰਗਮਾਈ ਤੇ ਢਾਡੀ ਸੁਖਵੀਰ ਸਿੰਘ ਚੌਹਾਨ ਬੁੱਢੀਪਿੰਡ ਵਾਲਿਆਂ ਦੇ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਗਿਆਨੀ ਜਸਵਿੰਦਰ ਸਿੰਘ ਪਰਮਾਰ ਨੇ ਸਮੂਹ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ 11 ਅਕਤੂਬਰ ਨੂੰ ਕਰਵਾਏ ਜਾ ਰਹੇ ਕੀਰਤਨ ਦਰਬਾਰ ਵਿਚ ਹਾਜ਼ਰੀਆਂ ਲਗਵਾਉਣ ਲਈ ਪ੍ਰੇਰਿਤ ਕੀਤਾ ਅਤੇ ਸੁਸਾਇਟੀ ਵਲੋਂ ਅੱਜ-ਕੱਲ੍ਹ ਚਲ ਰਹੇ ਹੜ੍ਹਾਂ ਕਾਰਨ ਇਨਸਾਨਾਂ ਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਤੇ ਸੰਗਤਾਂ ਨੂੰ ਸ੍ਰੀ ਜਪੁ ਜੀ ਸਾਹਿਬ ਦੇ ਪਾਠ ਕਰਨ ਲਈ ਬੇਨਤੀ ਕੀਤੀ ਗਈ | ਉਨ੍ਹਾਂ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਸੇਵਾਦਾਰਾਂ ਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ | ਸੁਸਾਇਟੀ ਵਲੋਂ ਧਾਰਮਿਕ ਲਿਟਰੇਚਰ ਤੇ ਕੈਲੰਡਰ ਵੰਡੇ ਗਏ | ਇਸ ਮੌਕੇ ਅਮਰੀਕ ਸਿੰਘ ਗੀਗਨੋਵਾਲ, ਦਰਸ਼ਨ ਸਿੰਘ ਪਲਾਹਾ, ਕੁਲਦੀਪ ਸਿੰਘ ਪ੍ਰਧਾਨ, ਗੁਰਚਰਨ ਸਿੰਘ, ਸੁਰਿੰਦਰਪਾਲ ਸਿੰਘ, ਰੁਲੀਆ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ, ਸੁਖਜਿੰਦਰ ਸਿੰਘ, ਬਲਵਿੰਦਰ ਸਿੰਘ, ਦਲਜੀਤ ਸਿੰਘ, ਸਤਿਗੁਰੂ ਰਵਿਦਾਸ ਜੀ ਪ੍ਰਬੰਧਕ ਕਮੇਟੀ ਪਿੰਡ ਸ਼ੇਰਪੁਰ ਗੁਲਿੰਡ ਦੇ ਪ੍ਰਧਾਨ ਜਗਦੀਸ਼ ਰਾਮ, ਸੈਕਟਰੀ ਅਮਨਦੀਪ ਸਿੰਘ, ਕੈਸ਼ੀਅਰ ਲਖਵਿੰਦਰ ਸਿੰਘ, ਉਪ ਪ੍ਰਧਾਨ ਹਰਪ੍ਰੀਤ ਸਿੰਘ, ਯੁਵਰਾਜ ਸਿੰਘ, ਰਣਜੀਤ ਸਿੰਘ, ਬਾਬਾ ਰਵਨੀਤ ਸਿੰਘ ਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |