14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਕੂਲ ਆਫ਼ ਐਮੀਨੈਂਸ ਦਸੂਹਾ ਦੇ ਖਿਡਾਰੀਆਂ ਦਾ ਜ਼ੋਨ ਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 21-09-2025
ਦਸੂਹਾ, 20 ਸਤੰਬਰ (ਭੁੱਲਰ)-ਸਕੂਲ ਆਫ਼ ਐਮੀਨੈਂਸ ਦਸੂਹਾ ਦੇ ਵਿਦਿਆਰਥੀਆਂ ਵਲੋਂ ਕਰਵਾਈਆਂ ਗਈਆਂ 'ਜ਼ੋਨ ਪੱਧਰੀ ਸਕੂਲ ਖੇਡਾਂ' ਤੇ ਅਥਲੈਟਿਕ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 21 ਸੋਨ, 10 ਚਾਂਦੀ ਤੇ 7 ਕਾਂਸੇ ਤਗਮੇ ਹਾਸਿਲ ਕਰਦੇ ਹੋਏ ਕੁਲ 38 ਤਗਮੇ ਆਪਣੇ ਨਾਂਅ ਕੀਤੇ ਗਏ | ਪਿ੍ੰਸੀਪਲ ਗੁਰਦਿਆਲ ਸਿੰਘ ਨੇ ਦੱਸਿਆ ਕਿ ਡੀ. ਪੀ. ਈ. ਗੁਰਬਿੰਦਰ ਸਿੰਘ ਪੰਨੂ ਤੇ ਸਮੂਹ ਸਟਾਫ਼ ਦੀ ਮਿਹਨਤ ਸਦਕਾ ਸਕੂਲ ਦੇ ਖਿਡਾਰੀਆਂ ਵਲੋਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਇਹ ਖੇਡ ਪ੍ਰਾਪਤੀਆਂ ਹਾਸਲ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੇ ਰੱਸਾਕਸ਼ੀ ਅੰਡਰ 17, ਅੰਡਰ 19 ਤੇ ਪੰਜਾਬ ਸਟਾਈਲ ਕਬੱਡੀ ਅੰਡਰ 19 (ਲੜਕੇ) 'ਚ ਪਹਿਲਾ ਸਥਾਨ ਜ਼ੋਨ ਪੱਧਰ 'ਤੇ ਹਾਸਿਲ ਕੀਤਾ ਜਦ ਕਿ ਬੈਡਮਿੰਟਨ ਅੰਡਰ 19 ਲੜਕੇ (ਅੰਡਰ 17) (ਲੜਕੀਆਂ) ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਬਾਲੀਵਾਲ (ਅੰਡਰ-19) ਅਤੇ ਕਿ੍ਕਟ 'ਚ ਤੀਸਰਾ ਸਥਾਨ ਹਾਸਿਲ ਕੀਤਾ | ਕਬੱਡੀ ਨੈਸ਼ਨਲ ਸਟਾਈਲ ਅੰਡਰ 19 'ਚ ਖਿਡਾਰੀਆਂ ਨੇ ਜ਼ੋਨ ਪੱਧਰ 'ਤੇ ਤੀਜਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਦਸੂਹਾ ਜ਼ੋਨ ਪੱਧਰ ਦੀਆਂ ਟੀਮਾਂ ਨੇ ਰੱਸਾਕਸ਼ੀ ਅੰਡਰ 17 'ਚ ਪਹਿਲਾ, ਵਾਲੀਬਾਲ ਅੰਡਰ 19 ਵਿਚ ਪਹਿਲਾ, ਰੱਸਾਕਸ਼ੀ ਅੰਡਰ 19 ਵਿਚ ਦੂਜਾ, ਬੈਡਮਿੰਟਨ (ਲੜਕੇ) 'ਚ ਤੀਸਰਾ ਸਥਾਨ ਹਾਸਿਲ ਕੀਤਾ | ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਪਿ੍ੰਸੀਪਲ ਗੁਰਦਿਆਲ ਸਿੰਘ ਨੇ ਸਮੂਹ ਸਕੂਲ ਸਟਾਫ਼, ਜੇਤੂ ਖਿਡਾਰੀਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦਿੱਤੀ | ਸਕੂਲ ਪਿ੍ੰਸੀਪਲ ਤੇ ਸਮੂਹ ਸਕੂਲ ਸਟਾਫ਼ ਵਲੋਂ ਜੇਤੂ ਖਿਡਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਬਾਬਾ ਜਵਾਹਰ ਦਾਸ ਸੂਸਾਂ ਦੀ 106ਵੀਂ ਬਰਸੀ ਮੌਕੇ ਸਮਾਗਮ 27 ਨੂੰ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰੇ ਪੰਜਾਬ ਸਰਕਾਰ-ਸਾਬਕਾ ਮੰਤਰੀ ਗਿਲਜੀਆਂ
Ad Position 24