14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਬਾਬਾ ਜਵਾਹਰ ਦਾਸ ਸੂਸਾਂ ਦੀ 106ਵੀਂ ਬਰਸੀ ਮੌਕੇ ਸਮਾਗਮ 27 ਨੂੰ

Ad Position 21
No active advertisement
ਅਜੀਤ ਡੈਸਕ 21-09-2025
ਸ਼ਾਮਚੁਰਾਸੀ, 20 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਬਾਬਾ ਜਵਾਹਰ ਦਾਸ ਜੀ ਦੀ 106ਵੀਂ ਬਰਸੀ ਦੇ ਸੰਬੰਧ ਵਿਚ ਗੁਰਦੁਆਰਾ ਬਾਬਾ ਜਵਾਹਰ ਦਾਸ ਸੂਸ ਵਿਖੇ 27 ਸਤੰਬਰ ਨੂੰ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਦੇ ਪ੍ਰਬੰਧਾਂ ਸੰਬੰਧੀ ਹੋਈ ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਹਰਭਜਨ ਸਿੰਘ ਤੇ ਮੈਨੇਜਰ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਦੇ ਪ੍ਰਬੰਧਾਂ ਹੇਠ ਡੇਰਾ ਬਾਬਾ ਜਵਾਹਰ ਦਾਸ ਜੀ ਬ੍ਰਾਂਚ ਦਮਦਮੀ ਟਕਸਾਲ ਜਥਾ ਭਿੰਡਰਾ ਮਹਿਤਾ ਚੈਰੀਟੇਬਲ ਟਰੱਸਟ ਰਜਿ. ਪਿੰਡ ਸੂਸਾਂ ਵਲੋਂ ਬਾਬਾ ਜਵਾਹਰ ਦਾਸ ਦੀ ਬਰਸੀ ਮੌਕੇ 26 ਸਤੰਬਰ ਸ਼ਾਮ ਤੇ 27 ਸਤੰਬਰ ਨੂੰ ਪਾਠ ਦੇ ਭੋਗ ਉਪਰੰਤ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਦੀਵਾਨ ਸਜਾਏ ਜਾਣਗੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬ ਗਿਆਨੀ ਪਰਵਿੰਦਰ ਸਿੰਘ ਬੁੱਟਰ, ਬਾਬਾ ਬੰਤਾ ਸਿੰਘ, ਭਾਈ ਮਹਾਦੀਪ ਸਿੰਘ, ਭਾਈ ਗੁਰਸ਼ਰਨ ਸਿੰਘ, ਭਾਈ ਗੁਰਲਾਲ ਸਿੰਘ, ਭਾਈ ਯਾਦਵਿੰਦਰ ਸਿੰਘ, ਭਾਈ ਜਸਵੀਰ ਸਿੰਘ, ਭਾਈ ਸੁਖਵਿੰਦਰ ਸਿੰਘ ਸ਼ਾਮਿਲ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਲਾਂਬੜਾ ਦੇ ਖਿਡਾਰੀਆਂ ਦੀ ਜ਼ਿਲ੍ਹਾ ਤੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿਚ ਹੂੰਝਾਫੇਰ ਜਿੱਤ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਦਸੂਹਾ ਦੇ ਖਿਡਾਰੀਆਂ ਦਾ ਜ਼ੋਨ ਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ
Ad Position 24