14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਿਵਲ ਸਰਜਨ ਵਲੋਂ ਸੀ. ਐਚ. ਸੀ. ਭੂੰਗਾ ਦੀ ਅਚਨਚੇਤ ਚੈਕਿੰਗ

Ad Position 21
No active advertisement
ਅਜੀਤ ਡੈਸਕ 21-09-2025
ਹਰਿਆਣਾ, 20 ਸਤੰਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਸੀਮਾ ਗਰਗ ਕਾਰਜਕਾਰੀ ਸਿਵਲ ਸਰਜਨ ਹੁਸ਼ਿਆਰਪੁਰ ਵਲੋਂ ਡਾ. ਸੁਦੇਸ਼ ਰਾਜਨ ਸੀਨੀਅਰ ਮੈਡੀਕਲ ਅਫ਼ਸਰ ਦੀ ਪ੍ਰਧਾਨਗੀ ਹੇਠ ਸੀ. ਐਚ. ਸੀ. ਭੂੰਗਾ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਚਨਚੇਤ ਚੈਕਿੰਗ ਦੌਰਾਨ ਸਮੂਹ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ | ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਮੈਡੀਕਲ ਅਫ਼ਸਰਾਂ ਨੂੰ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾਂ ਬਾਰੇ ਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ | ਸਾਰੇ ਹਸਪਤਾਲ ਦਾ ਦੌਰਾ ਕਰਦੇ ਹੋਏ ਓ. ਪੀ. ਡੀ., ਐਮਰਜੈਂਸੀ ਸੇਵਾਵਾਂ ਤੇ ਵਾਰਡ 'ਚ ਦਾਖਲ ਮਰੀਜ਼ਾਂ ਤੇ ਗਰਭਵਤੀ ਮਹਿਲਾਵਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਉਨ੍ਹਾਂ ਨੇ ਸੰਤੁਸ਼ਟੀ ਪ੍ਰਗਟ ਕਰਦਿਆਂ ਸਮੂਹ ਸਟਾਫ਼ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਹਸਪਤਾਲ ਵਿਖੇ ਆਉਂਦੇ ਹੋਏ ਮਰੀਜ਼ਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਉਪਲਬਧ ਦਵਾਈਆਂ ਮੁਦਈਆਂ ਕਰਵਾਈਆਂ ਜਾਣ | ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਬਾਇਓ ਮੈਡੀਕਲ ਵੇਸਟ ਦਾ ਪੂਰੀ ਤਰ੍ਹਾਂ ਪ੍ਰਬੰਧ ਕੀਤਾ ਜਾਵੇ, ਸਮੇਂ-ਸਮੇਂ ਤੇ ਚੱਲ ਰਹੇ ਸਿਹਤ ਪ੍ਰੋਗਰਾਮਾਂ ਸੰਬੰਧੀ ਜਾਗਰੂਕ ਕੀਤੇ ਜਾਵੇ, ਸਮੇਂ ਸਿਰ ਸਟਾਫ਼ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ | ਇਸ ਮੌਕੇ ਡਾ. ਹਰਿੰਦਰਜੀਤ ਸਿੰਘ ਸਰਜੀਕਲ ਸਪੈਸ਼ਲਿਸਟ, ਡਾ. ਅਭੀਤੋਜ, ਡਾ. ਅਮਿਤ ਕੁਮਾਰ, ਡਾ ਸਿ੍ਸ਼ਟੀ, ਬਲਵਿੰਦਰ ਸਿੰਘ ਚੀਫ਼ ਫਾਰਮੇਸੀ ਅਫ਼ਸਰ, ਜਸਤਿੰਦਰ ਸਿੰਘ ਬੀ.ਈ.ਈ., ਉਮੇਸ਼ ਕੁਮਾਰ, ਗੁਰਿੰਦਰਜੀਤ ਸਿੰਘ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਕੂਲ ਖੇਡਾਂ 'ਚ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਨਾਤਨ ਧਰਮ ਕਾਲਜ 'ਚ ਭਾਈ ਘਨ੍ਹੱਈਆ ਜੀ ਦੇ ਜਨਮ ਦਿਵਸ ਮੌਕੇ ਲੈਕਚਰ
Ad Position 24