14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸ੍ਰੀ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਘੋਗਰਾ ਨੇ ਸਪਰੇਅ ਕਰਵਾਈ

Ad Position 21
No active advertisement
ਅਜੀਤ ਡੈਸਕ 21-09-2025
ਘੋਗਰਾ, 20 ਸਤੰਬਰ (ਆਰ. ਐੱਸ. ਸਲਾਰੀਆ)-ਸ੍ਰੀ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਘੋਗਰਾ ਵਲੋਂ ਇਲਾਕੇ ਦੇ ਪਿੰਡਾਂ 'ਚ ਮੱਛਰ ਤੇ ਮੱਖੀਆਂ ਮਾਰ ਦਵਾਈ ਦੀ ਸਪਰੇਅ ਕੀਤੀ ਗਈ | ਪ੍ਰਧਾਨ ਭੁਪਿੰਦਰਜੀਤ ਸਿੰਘ ਬਲੱਗਣ ਨੇ ਦੱਸਿਆ ਕਿ ਕਮੇਟੀ ਦੇ ਸਹਿਯੋਗ ਨਾਲ ਪਿੰਡ ਘੋਗਰਾ, ਦੋਲੋਵਾਲ, ਬਲਹੱਡਾ, ਖੁੱਤੀਆਂ ਹਲੇੜ ਸੁੰਡੀਆਂ, ਤੋਏ, ਜਲਾਲਚੱਕ, ਢੱਡਰਾਂ ਆਦਿ ਪਿੰਡਾਂ ਵਿਚ ਮੱਖੀ ਤੇ ਮੱਛਰ ਮਾਰ ਦਵਾਈ ਦੀ ਸਪਰੇਅ ਕੀਤੀ ਗਈ | ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਹੋਈਆਂ ਬਾਰਿਸ਼ਾਂ ਕਰਕੇ ਇਲਾਕੇ ਵਿਚ ਮੱਛਰ ਤੇ ਮੱਖੀਆਂ ਦਾ ਪੈਦਾਵਾਰ ਵੱਧ ਜਾਣ ਕਰਕੇ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਸੀ, ਜਿਸ ਕਰਕੇ ਵੱਖ-ਵੱਖ ਪਿੰਡਾਂ ਵਿਚ ਸਪਰੇਅ ਕਰਵਾਈ ਗਈ ਤਾਂ ਜੋ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕੇ | ਇਸ ਮੌਕੇ ਰਣਜੀਤ ਸਿੰਘ, ਜੋਗਿੰਦਰ ਸਿੰਘ, ਲਾਡੀ ਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਮਾਹੀ ਦੇਵੀ ਨੇ ਕੁਇੰਜ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਘੋਗਰਾ ਦਾ ਸਾਲਾਨਾ ਛਿੰਝ ਮੇਲਾ ਭੁਪਿੰਦਰ ਅਜਨਾਲਾ ਦੇ ਨਾਂਅ ਰਿਹਾ
Ad Position 24