14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪ੍ਰੋ. ਜੀ. ਐਸ. ਮੁਲਤਾਨੀ ਨੇ ਨਵੀਂ ਬਣਨ ਜਾ ਰਹੀ ਸੜਕ ਦਾ ਕੰਮ ਕਰਵਾਇਆ ਸ਼ੁਰੂ

Ad Position 21
No active advertisement
ਅਜੀਤ ਡੈਸਕ 21-09-2025
ਮੁਕੇਰੀਆਂ, 20 ਸਤੰਬਰ (ਰਾਮਗੜ੍ਹੀਆ)-ਪ੍ਰੋ. ਜੀ. ਐਸ. ਮੁਲਤਾਨੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨੇ ਮੁਰਾਦਪੁਰ ਤੋਂ ਪੰਜਢੇਰਾ, ਰਈਆ, ਧੀਰੋਵਾਲ ਤੇ ਬਰੋਟੇ ਤੱਕ ਪੰਜ ਕਿੱਲੋਮੀਟਰ ਤੱਕ ਨਵੀਂ ਬਣਨ ਜਾ ਰਹੀ ਸੜਕ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁਕੇਰੀਆਂ ਹਲਕੇ ਅੰਦਰ 65 ਸੜਕਾਂ ਦੇ ਨਿਰਮਾਣ ਕਾਰਜ ਲਈ ਲਗਪਗ 22.5 ਕਰੋੜ ਰੁਪਏ ਪੰਜਾਬ ਸਰਕਾਰ ਵਲੋਂ ਮਨਜ਼ੂਰ ਕੀਤੇ ਗਏ ਹਨ | ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਬਰਸਾਤ ਤੋਂ ਬਾਅਦ ਜਿੰਨੀਆਂ ਵੀ ਸੜਕਾਂ ਟੁੱਟੀਆਂ ਹਨ, ਉਨ੍ਹਾਂ ਦੀ ਪਹਿਲ ਦੇ ਆਧਾਰ 'ਤੇ ਮੁਰੰਮਤ ਹੋਵੇਗੀ | ਇਸ ਮੌਕੇ ਮਾਸਟਰ ਸੇਵਾ ਸਿੰਘ ਐਮ. ਸੀ. ਮੁਕੇਰੀਆਂ, ਠਾਕੁਰ ਸੁਰਿੰਦਰ ਪੱਪਾ ਪ੍ਰਧਾਨ ਜਨਰਲ ਕੈਟਾਗਰੀ, ਅਮਿੱਤ ਕੁਮਾਰ ਬਲਾਕ ਪ੍ਰਧਾਨ, ਹਰਜੀਤ ਸਿੰਘ ਸਹੋਤਾ ਚੇਅਰਮੈਨ ਮਾਰਕੀਟ ਕਮੇਟੀ ਮੁਕੇਰੀਆਂ, ਹਰਜਿੰਦਰ ਕੁਮਾਰ ਬਲਾਕ ਪ੍ਰਧਾਨ ਤੇ ਹੋਰ 'ਆਪ' ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰਸਾ ਮਾਨਸਰ ਸਕੂਲ ਵਿਖੇ ਗੈੱਸਟ ਲੈਕਚਰ ਕਰਵਾਇਆ ਅਗਲੀ ਖ਼ਬਰ ਸੰਗੀਤਕਾਰ ਪ੍ਰੋ. ਦਰਸ਼ਨ ਸਿੰਘ 'ਕੋਮਲ' ਦੀ ਯਾਦ 'ਚ ਧਾਰਮਿਕ ਸਮਾਗਮ
Ad Position 24