14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਖ਼ਾਲਸਾ ਕਾਲਜ ਦੀ ਐੱਮ. ਐੱਸ. ਸੀ. ਗਣਿਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਵਲੋਂ ਪੰਜਾਬ 'ਵਰਸਿਟੀ ਦੀ ਮੈਰਿਟ ਸੂਚੀ 'ਚ ਚੌਥਾ ਸਥਾਨ ਹਾਸਿਲ

Ad Position 21
No active advertisement
ਅਜੀਤ ਡੈਸਕ 21-09-2025
ਗੜ੍ਹਸ਼ੰਕਰ, 20 ਸਤੰਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀ ਐੱਮ. ਐੱਸ. ਸੀ. ਗਣਿਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਪੰਜਾਬ 'ਵਰਸਿਟੀ ਦੀ ਮੈਰਿਟ ਸੂਚੀ 'ਚ ਚੌਥਾ ਸਥਾਨ ਹਾਸਿਲ ਕੀਤਾ ਹੈ | ਵਿਦਿਆਰਥਣ ਸਿਮਰਨਜੀਤ ਕੌਰ ਦਾ ਮੈਰਿਟ ਸੂਚੀ 'ਚ ਸਥਾਨ ਹਾਸਿਲ ਕਰਨ 'ਤੇ ਆਈ. ਆਈ. ਆਈ. ਸੁਸਾਇਟੀ ਵਲੋਂ ਨਕਦ ਰਾਸ਼ੀ ਤੇ ਸਨਮਾਨ ਚਿੰਨ੍ਹ ਨਾਲ ਸਨਮਾਨ ਕਰਦਿਆਂ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਹੋਰ ਵੀ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਲੋਂ ਐੱਮ. ਐੱਸ. ਸੀ. ਗਣਿਤ ਚੌਥੇ ਸਮੈਸਟਰ ਦੇ ਨਤੀਜੇ 'ਚ ਵਿਦਿਆਰਥਣ ਸਿਮਰਨਜੀਤ ਕੌਰ ਨੇ 86.25 ਫ਼ੀਸਦੀ ਅੰਕ ਲੈ ਕੇ ਕਾਲਜ 'ਚੋਂ ਪਹਿਲਾ, ਰਮਨ ਨੇ 80.5 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਵਿਦਿਆਰਥੀ ਅਰਸ਼ ਸਿੰਘ ਮਾਨ ਨੇ 77.55 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਵਿਦਿਆਰਥਣ ਦਾ ਸਨਮਾਨ ਕਰਨ ਸਮੇਂ ਗਣਿਤ ਵਿਭਾਗ ਮੁਖੀ ਪ੍ਰੋ. ਦੀਪਿਕਾ, ਡਾ. ਪ੍ਰੀਤਇੰਦਰ ਸਿੰਘ, ਡਾ. ਕੁਲਦੀਪ ਕੌਰ, ਪ੍ਰੋ. ਕਿਰਨਜੋਤ ਕੌਰ, ਡਾ. ਨਰੇਸ਼ ਕੁਮਾਰੀ, ਪ੍ਰੋ. ਚਾਂਦਨੀ, ਪ੍ਰੋ. ਪ੍ਰਗਤੀ ਭਨੋਟ, ਪ੍ਰੋ. ਸਿਮਰਨ ਕੌਰ, ਪ੍ਰੋ. ਕਾਜਲ, ਪ੍ਰੋ. ਰਮਨ ਆਦਿ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਦਸੂਹਾ ਵਿਖੇ ਮਨਜੋਤ ਸਿੰਘ ਤਲਵੰਡੀ ਦਾ ਸਨਮਾਨ ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਪਿੰਡ ਰਾਮਗੜ੍ਹ ਸੀਕਰੀ ਦਾ ਇਤਿਹਾਸਕ ਛਿੰਝ ਮੇਲਾ
Ad Position 24