05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਵਿਧਾਇਕ ਜਿੰਪਾ ਵਲੋਂ ਗਊਸ਼ਾਲਾ ਬਾਜ਼ਾਰ ਦੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 22-09-2025
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਦਿਆਂ ਗਊਸ਼ਾਲਾ ਬਾਜ਼ਾਰ ਦੇ ਸੜਕ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ | ਉਨ੍ਹਾਂ ਕਿਹਾ ਕਿ 50 ਲੱਖ ਦੀ ਲਾਗਤ ਨਾਲ ਬਣਨ ਵਾਲੀ ਇਸ ਆਲੀਸ਼ਾਨ ਸੜਕ ਦੇ ਨਿਰਮਾਣ ਨੂੰ ਦੋ ਭਾਗਾਂ ਵਿਚ ਵੰਡਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਕ ਭਾਗ 'ਚ ਭਾਰੀ ਵਾਹਨਾਂ ਦੀ ਆਵਾਜਾਈ ਦੇ ਮੱਦੇਨਜ਼ਰ ਇੰਡਸਟਰੀਅਲ ਟਾਈਲਾਂ ਲਗਾਈਆਂ ਜਾ ਰਹੀਆਂ ਹਨ ਜਦ ਕਿ ਦੂਜੇ ਭਾਗ ਵਿਚ ਸੜਕ ਨੂੰ ਚਾਰ ਇੰਚ ਕਟਿੰਗ ਕਰਕੇ ਲੁੱਕ-ਬੱਜਰੀ ਨਾਲ ਬਣਾਇਆ ਜਾ ਰਿਹਾ ਹੈ | ਵਿਧਾਇਕ ਜਿੰਪਾ ਨੇ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਦੀ ਉਸਾਰੀ ਤੇ ਮੁਰੰਮਤ ਦਾ ਕੰਮ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਸਪੱਸ਼ਟ ਕੀਤਾ ਕਿ ਬਾਰਿਸ਼ਾਂ ਕਾਰਨ ਉਸਾਰੀ ਵਿਚ ਕੁਝ ਦੇਰੀ ਹੋਈ ਹੈ, ਪਰ ਨਗਰ ਨਿਗਮ ਵਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਕੋਈ ਢਿੱਲ ਨਹੀਂ ਵਰਤੀ ਜਾ ਰਹੀ | ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਨਿਰਮਾਣ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਟਿਕਾਊ ਅਤੇ ਮਜ਼ਬੂਤ ਸੜਕਾਂ ਜਨਤਾ ਲਈ ਉਪਲਬਧ ਹੋਣ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਤੋਂ ਇਲਾਵਾ ਕੌਂਸਲਰ, ਨਗਰ ਨਿਗਮ ਦੇ ਅਧਿਕਾਰੀ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ 'ਚ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਵ. ਰਮੇਸ਼ ਚੰਦਰ ਡੋਗਰਾ ਸਰਕਾਰੀ ਆਈ. ਟੀ. ਆਈ. ਤਲਵਾੜਾ ਵਿਖੇ ਟਰੇਡਾਂ 'ਚ ਬਾਕੀ ਬਚੀਆਂ ਸੀਟਾਂ 'ਤੇ ਦਾਖਲਾ ਕਰਨ ਸੰਬੰਧੀ... ਅਗਲੀ ਖ਼ਬਰ ਜੀ.ਐਸ.ਟੀ. ਰਾਹਤ ਨਾਲ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗਾ ਫ਼ਾਇਦਾ-ਅਸ਼ਵਨੀ ਸ਼ਰਮਾ
Ad Position 24