26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਦਸੂਹਾ ਪੁਲਿਸ ਵਲੋਂ ਵੱਖ-ਵੱਖ ਕੇਸਾਂ 'ਚ ਤਿੰਨ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 17-10-2025
ਦਸੂਹਾ, 16 ਅਕਤੂਬਰ (ਭੁੱਲਰ)-ਐਸ. ਐਚ. ਓ. ਦਸੂਹਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਏ. ਐੱਸ. ਆਈ. ਰਵਿੰਦਰ ਸਿੰਘ ਨੇ ਸ਼ੁਭਮ ਉਰਫ਼ ਬੱਲੂ ਨੂੰ ਕਾਬੂ ਕਰਕੇ ਉਸ ਪਾਸੋਂ 11 ਨਸ਼ੀਲੇ ਟੀਕੇ ਬਿਨਾ ਲੇਬਲ ਬਰਾਮਦ ਕਰਕੇ ਐਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ | ਇਸੇ ਤਰ੍ਹਾਂ ਏ. ਐੱਸ. ਆਈ. ਦਿਲਦਾਰ ਸਿੰਘ ਨੇ ਗੁਰਪ੍ਰੀਤ ਸਿੰਘ ਤੇ ਰਵੀ ਨੂੰ ਕਾਬੂ ਕਰਕੇ ਗੁਰਪ੍ਰੀਤ ਸਿੰਘ ਉਰਫ਼ ਪਾਸੋਂ 46 ਸੰਤਰੀ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਅਤੇ ਰਵੀ ਉਕਤ ਪਾਸੋਂ 40 ਸੰਤਰੀ ਰੰਗ ਦੀਆ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ, ਜਿਸ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਹੜ੍ਹ ਪੀੜਤਾਂ ਨੂੰ ਪਹਿਲੀ ਕਿਸ਼ਤ ਵਜੋਂ 12.53 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ ਅਗਲੀ ਖ਼ਬਰ ਖੇਡ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ-ਵਿਧਾਇਕ ਰਾਜਾ
Ad Position 24