25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਕੂਲ 'ਚ ਵੱਖ-ਵੱਖ ਵਿਸ਼ਿਆਂ ਸੰਬੰਧੀ ਪ੍ਰਦਰਸ਼ਨੀ ਲਗਾਈ

Ad Position 21
No active advertisement
ਅਜੀਤ ਡੈਸਕ 17-10-2025
ਮਾਹਿਲਪੁਰ, 16 ਅਕਤੂਬਰ (ਰਜਿੰਦਰ ਸਿੰਘ)-ਸਰਕਾਰੀ ਹਾਈ ਸਕੂਲ ਟੂਟੋਮਜਾਰਾ ਵਿਖੇ ਮੁੱਖ ਅਧਿਆਪਕ ਬਲਬੀਰ ਸਿੰਘ ਦੀ ਦੇਖ-ਰੇਖ 'ਚ ਮੈਥ, ਵਿਗਿਆਨ, ਅੰਗਰੇਜ਼ੀ ਤੇ ਸਮਾਜਿਕ ਵਿਗਿਆਨ ਵਿਸ਼ਿਆਂ ਦੇ ਮੇਲਿਆਂ ਦੌਰਾਨ ਇਨ੍ਹਾਂ ਚਾਰ ਵਿਸ਼ਿਆਂ ਦੇ ਚਾਰਟ, ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਨ੍ਹਾਂ ਦਾ ਮੁੱਖ ਮੰਤਵ ਵਿਦਿਆਰਥੀ ਗਤੀਵਿਧੀਆਂ ਦੇ ਰਾਹੀਂ ਆਸਾਨੀ ਨਾਲ ਸਿੱਖ ਸਕਦੇ ਹਨ | ਸਮਾਜਿਕ ਵਿਗਿਆਨ ਦੇ ਇਤਿਹਾਸ ਦੇ ਟੌਪਿਕ ਨਾਲ ਸੰਬੰਧਿਤ ਰੋਲ ਪਲੇਅ ਕਰਵਾਏ ਗਏ | ਸਕੂਲ ਦੇ ਮੁੱਖ ਅਧਿਆਪਕ ਬਲਬੀਰ ਸਿੰਘ ਵਲੋਂ ਸਮੇਤ ਵੱਖ-ਵੱਖ ਅਧਿਆਪਕਾਂ ਵਲੋਂ ਇਨ੍ਹਾਂ ਮੇਲਿਆਂ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪੂਨਮ ਬੇਦੀ, ਵਰਿੰਦਰ ਕੌਰ, ਰੇਨੂੰ ਬਾਲਾ, ਵਨੀਤਾ ਜੱਸਲ, ਅਮਰੀਕ ਸਿੰਘ ਅਨੀਤਾ ਰਾਣੀ, ਕੁਲਵਿੰਦਰ ਕੌਰ, ਪਰਵੀਨ ਕੌਰ, ਮਨਦੀਪ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਗਰੁੱਪ ਦੀ ਚਾਰ ਰੋਜ਼ਾ ਇੰਟਰ ਸਕੂਲ ਸਪੋਰਟਸ ਮੀਟ ਅੱਜ ਤੋਂ ਅਗਲੀ ਖ਼ਬਰ ਮੁਲਾਜ਼ਮ ਆਗੂ ਗੁਰਜਿੰਦਰ ਮੰਝਪੁਰ ਵਲੋਂ ਜਥੇਬੰਦਕ ਅਹੁਦਿਆਂ ਤੋਂ ਅਸਤੀਫ਼ਾ
Ad Position 24