25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬੀਕਨਜ਼ ਕਲੱਬ ਹੁਸ਼ਿਆਰਪੁਰ ਨੇ ਹੜ੍ਹ ਪੀੜਤਾਂ ਲਈ ਇਕੱਠੀ ਕੀਤੀ 15 ਲੱਖ ਦੀ ਰਾਸ਼ੀ

Ad Position 21
No active advertisement
ਅਜੀਤ ਡੈਸਕ 17-10-2025
ਹੁਸ਼ਿਆਰਪੁਰ, 16 ਅਕਤੂਬਰ (ਹਰਪ੍ਰੀਤ ਕੌਰ)-ਬੀਕਨਜ਼ ਕਲੱਬ ਹੁਸ਼ਿਆਰਪੁਰ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ | ਕਲੱਬ ਦੇ ਮੈਂਬਰਾਂ ਵਲੋਂ 15 ਲੱਖ ਰੁਪਏ ਦੀ ਰਾਸ਼ੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਇਕੱਠੀ ਕੀਤੀ ਗਈ ਹੈ | ਇਹ ਰਾਸ਼ੀ ਹੁਸ਼ਿਆਰਪੁਰ ਜ਼ਿਲ੍ਹੇ ਤੇ ਆਸ-ਪਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਵੰਡੀ ਜਾਵੇਗੀ | ਹੜ੍ਹ ਪੀੜਤਾਂ ਨੂੰ ਭਾਂਡੇ, ਘਰ ਦਾ ਜ਼ਰੂਰੀ ਸਮਾਨ, ਸਕੂਲ ਦੀਆਂ ਕਿਤਾਬਾਂ ਤੇ ਨੁਕਸਾਨੇ ਗਏ ਘਰਾਂ ਦੀ ਮੁਰੰਮਤ ਲਈ ਸਮੱਗਰੀ ਵੰਡੀ ਜਾਵੇਗੀ | ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਦਾ ਜ਼ਿਆਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਰਾਹਤ ਪਹੁੰਚਾਈ ਜਾਵੇਗੀ | ਇਸ ਤੋਂ ਇਲਾਵਾ ਇਕ ਜਾਂ ਦੋ ਪਿੰਡਾਂ ਨੂੰ ਪੁਨਰਵਾਸ ਲਈ ਅਪਣਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਬੰਧਤ ਪੰਚਾਇਤਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸ਼ਨਾਖਤ ਕੀਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮਦਦ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਕੋਹਿਨੂਰ ਇੰਟਰਨੈਸ਼ਨਲ ਸਕੂਲ ਨੂੰ ਨੈਸ਼ਨਲ ਕੈਡਿਟ ਕੋਰ (ਐਨ. ਸੀ. ਸੀ.) ਦੀ ਮਾਨਤਾ ਮਿਲੀ ਅਗਲੀ ਖ਼ਬਰ ਸੜਕ ਦੇ ਪੁਨਰ ਨਿਰਮਾਣ ਨਾਲ ਸੂਰਜ ਨਗਰ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ-ਵਿਧਾਇਕ ਜਿੰਪਾ
Ad Position 24