25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਲਾਲਾ ਲਾਜਪਤ ਰਾਏ ਸਕੂਲ 'ਚ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ

Ad Position 21
No active advertisement
ਅਜੀਤ ਡੈਸਕ 17-10-2025
ਹੁਸ਼ਿਆਰਪੁਰ, 16 ਅਕਤੂਬਰ (ਹਰਪ੍ਰੀਤ ਕੌਰ)-ਟ੍ਰੈਫ਼ਿਕ ਐਜੂਕੇਸ਼ਨ ਸੈੱਲ ਹੁਸ਼ਿਆਰਪੁਰ ਤੇ ਰੋਡ ਸੇਫ਼ਟੀ ਕਮੇਟੀ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਲਾਲਾ ਲਾਜਪਤ ਰਾਏ ਸੀਨੀਅਰ ਸੈਕੰਡਰੀ ਸਕੂਲ ਕਾਲਜ ਰੋਡ ਵਿਖੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ | ਸੈਮੀਨਾਰ ਦੌਰਾਨ ਟਰੈਫ਼ਿਕ ਐਜੂਕੇਸ਼ਨ ਸੈਲ ਦੇ ਏ. ਐਸ. ਆਈ. ਤਜਿੰਦਰ ਕੌਰ ਤੇ ਮਨੋਹਰ ਚੰਦ ਨੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕੀਤਾ | ਉਨ੍ਹਾਂ ਨੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਟ੍ਰੈਫ਼ਿਕ ਪੁਲਿਸ ਦੁਆਰਾ ਕੀਤੇ ਜਾਣ ਵਾਲੇ ਚਲਾਨਾਂ ਤੇ ਜੁਰਮਾਨਿਆਂ ਬਾਰੇ ਬੱਚਿਆਂ ਨੂੰ ਦੱਸਿਆ | ਉਨ੍ਹਾਂ ਨੇ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਵੀ ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕ ਕੀਤਾ ਤੇ ਕਿਸੇ ਵੀ ਵਾਹਨ ਨੂੰ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਤੇ ਬੱਸ ਚਲਾਉਂਦੇ ਸਮੇਂ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਾ ਕਰਨ ਦੀ ਹਦਾਇਤ ਕੀਤੀ | ਇਸ ਮੌਕੇ ਰੋਡ ਸੇਫ਼ਟੀ ਕਮੇਟੀ ਦੇ ਮੈਂਬਰ ਵਿਜੇ ਅਰੋੜਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਸੈਮੀਨਾਰ 'ਚ ਸਕੂਲ ਦੇ ਸਮੂਹ ਵਿਦਿਆਰਥੀ ਤੇ ਸਟਾਫ਼ ਮੈਂਬਰ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਡਾ. ਮੁਹੰਮਦ ਜਮੀਲ ਬਾਲੀ ਦਾ ਪੰਜਾਬ ਦੇ ਰਾਜਪਾਲ ਵਲੋਂ ਸਨਮਾਨ ਅਗਲੀ ਖ਼ਬਰ ਕੋਹਿਨੂਰ ਇੰਟਰਨੈਸ਼ਨਲ ਸਕੂਲ ਨੂੰ ਨੈਸ਼ਨਲ ਕੈਡਿਟ ਕੋਰ (ਐਨ. ਸੀ. ਸੀ.) ਦੀ ਮਾਨਤਾ ਮਿਲੀ
Ad Position 24