22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੰਜਾਬ ਸਰਕਾਰ ਕਿਸਾਨਾਂ ਦੇ ਝੋਨੇ ਦੀ ਨੁਕਸਾਨੀ ਫ਼ਸਲ ਦਾ ਤੁਰੰਤ ਮੁਆਵਜ਼ਾ ਦੇਵੇ - ਸੰਧੂ <br/>

Ad Position 21
No active advertisement
ਅਜੀਤ ਡੈਸਕ 17-10-2025
ਕਟਾਰੀਆਂ, 16 ਅਕਤੂਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਿਸਾਨ ਆਗੂ ਤੇ ਅਗਾਂਹ ਵਧੂ ਕਿਸਾਨ ਨਿਰਮਲ ਸਿੰਘ ਸੰਧੂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹਾਂ ਤੇ ਬੌਣੇ ਤੇ ਹਲਦੀ ਰੋਗ ਨਾਲ ਕਿਸਾਨਾਂ ਦੀ ਝੋਨੇ ਦੀ ਫ਼ਸਲ ਬੁਰੀ ਤਰ੍ਹਾਂ ਨੁਕਸਾਨੀ ਗਈ | ਪਰ ਅਜੇ ਤੱਕ ਕਿਸਾਨਾਂ ਦੇ ਹੱਥ ਖ਼ਾਲੀ ਹਨ | ਕਿਉਂਕਿ ਅਜੇ ਤੱਕ ਕਿਸਾਨਾਂ ਨੂੰ ਨੁਕਸਾਨੀ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ | ਜਿਸ ਕਾਰਨ ਕਿਸਾਨ ਦੀ ਆਰਥਿਕ ਸਥਿਤੀ ਡਾਵਾਂਡੋਲ ਹੁੰਦੀ ਜਾ ਰਹੀ ਹੈ | ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਸਰਕਾਰੀ ਤੇ ਗ਼ੈਰ ਸਰਕਾਰੀ ਕਰਜ਼ੇ ਹੇਠ ਆਇਆ ਆਏ ਦਿਨ ਖ਼ੁਦਕੁਸ਼ੀਆਂ ਕਰ ਰਿਹਾ ਹੈ | ਉਪਰੋਂ ਕੁਦਰਤ ਦੇ ਕਹਿਰ ਨੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਬਰਬਾਦ ਕਰ ਕੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ | ਜਿਸ ਕਾਰਨ ਕਿਸਾਨ ਦਾ ਦਿਲ ਟੁੱਟ ਚੁੱਕਾ ਹੈ | ਨਿਰਮਲ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਦੀਵਾਲੀ ਤੋਂ ਪਹਿਲਾਂ-ਪਹਿਲਾਂ ਯੋਗ ਮੁਆਵਜ਼ਾ ਦੇਣਾ ਚਾਹੀਦਾ ਹੈ | ਤਾਂ ਜੋ ਕਿਸਾਨ ਕਾਲੀ ਦੀਵਾਲੀ ਮਨਾਉਣ ਨੂੰ ਮਜ਼ਬੂਰ ਨਾ ਹੋਣ | ਇਸ ਮੌਕੇ ਜਥੇ. ਮੱਖਣ ਸਿੰਘ ਸੰਧੂ, ਠੇਕੇਦਾਰ ਸੁਰਜੀਤ ਸਿੰਘ ਸੰਧੂ, ਰਮਨ ਸੰਧੂ, ਜਸਵੰਤ ਹੀਰਾ, ਕੁਲਵਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮਿੱਟੀ ਦੇ ਭਾਂਡੇ ਬਣਾਉਣ ਵਾਲੇ ਕਾਰੀਗਰਾਂ ਦੀ ਆਰਥਿਕ ਮਦਦ ਕਰੇ - ਬਲਕਾਰ ਸਿੰਘ, ਤਰਸੇਮ ਸਿੰਘ <br/> ਅਗਲੀ ਖ਼ਬਰ ਇਲਾਕਾ ਵਾਸੀ ਪ੍ਰਦੂਸ਼ਣ ਰਹਿਤ ਤਿਉਹਾਰ ਮਨਾਉਣ ਨੂੰ ਦੇਣ ਤਰਜੀਹ-ਸੰਤ ਪ੍ਰੇਮ ਸਿੰਘ
Ad Position 24