22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੰਧਵਾਂ 'ਚ 'ਆਪ' ਆਗੂਆਂ ਤੇ ਵਰਕਰਾਂ ਦੀ ਮੀਟਿੰਗ ਅੱਜ <br/>

Ad Position 21
No active advertisement
ਅਜੀਤ ਡੈਸਕ 17-10-2025
ਕਟਾਰੀਆਂ, 16 ਅਕਤੂਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਦੱਸਿਆ ਕਿ ਸਰਪੰਚ ਡਾ. ਜਗਨ ਨਾਥ ਹੀਰਾ ਦੇ ਗ੍ਰਹਿ ਪਿੰਡ ਸੰਧਵਾਂ ਵਿਖੇ 'ਆਪ' ਆਗੂਆਂ ਤੇ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ 17 ਅਕਤੂਬਰ ਨੂੰ ਕਰੀਬ ਸਾਢੇ 10 ਵਜੇ ਰੱਖੀ ਗਈ ਹੈ | ਜਿਸ 'ਚ ਆਗੂਆਂ ਤੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਕਿਉਂਕਿ ਸਰਕਾਰ ਵਲੋਂ ਆਗੂਆਂ ਤੇ ਵਰਕਰਾਂ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਜਾ ਰਿਹਾ ਹੈ | ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ 'ਆਪ' ਆਗੂਆਂ ਤੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮੇਂ ਸਿਰ ਮੀਟਿੰਗ 'ਚ ਪਹੁੰਚ ਕੇ ਆਪਣੇ ਵਿਚਾਰ ਪੇਸ਼ ਕਰਨ ਤਾਂ ਜੋ ਅਗਲੀ ਰੂਪ ਰੇਖਾ ਤਿਆਰ ਕੀਤੀ ਜਾ ਸਕੇ | ਇਸ ਮੌਕੇ ਡਾ. ਜਗਨ ਨਾਥ ਹੀਰਾ, ਪਰਮਿੰਦਰ ਸਿੰਘ ਬੋਇਲ, ਪ੍ਰਧਾਨ ਸੁਲੱਖਣ ਸਿੰਘ ਬੋਇਲ, ਦਵਿੰਦਰ ਸਿੰਘ, ਜਸਪ੍ਰੀਤ ਸਿੰਘ ਅਟਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਦੇ ਝੋਨੇ ਦੀ ਨੁਕਸਾਨੀ ਫ਼ਸਲ ਦਾ ਤੁਰੰਤ ਮੁਆਵਜ਼ਾ ਦੇਵੇ - ਸੰਧੂ <br/> ਅਗਲੀ ਖ਼ਬਰ ਪੰਜਾਬ ਸਰਕਾਰ ਮਿੱਟੀ ਦੇ ਭਾਂਡੇ ਬਣਾਉਣ ਵਾਲੇ ਕਾਰੀਗਰਾਂ ਦੀ ਆਰਥਿਕ ਮਦਦ ਕਰੇ - ਬਲਕਾਰ ਸਿੰਘ, ਤਰਸੇਮ ਸਿੰਘ <br/>
Ad Position 24