13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

205 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 22-10-2025
ਮੁਕੇਰੀਆਂ, 21 ਅਕਤੂਬਰ (ਰਾਮਗੜ੍ਹੀਆ)-ਕੁਲਵਿੰਦਰ ਸਿੰਘ ਵਿਰਕ ਡੀ. ਐੱਸ. ਪੀ. ਮੁਕੇਰੀਆਂ ਦੀਆਂ ਹਦਾਇਤਾਂ ਤੇ ਐੱਸ. ਐੱਚ. ਓ. ਦਲਜੀਤ ਸਿੰਘ ਥਾਣਾ ਮੁਖੀ ਦੀ ਅਗਵਾਈ ਹੇਠ ਮੁਕੇਰੀਆਂ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਦਲਜੀਤ ਸਿੰਘ ਨੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ. ਆਈ. ਵਰਿੰਦਰ ਸਿੰਘ ਨੇ ਆਪਣੇ ਸਾਥੀ ਕਰਮਚਾਰੀਆਂ ਦੇ ਨਾਲ ਆਕਾਸ਼ ਪੁੱਤਰ ਅਸ਼ੋਕ ਕੁਮਾਰ ਵਾਸੀ ਉਮਰਪੁਰ ਥਾਣਾ ਮੁਕੇਰੀਆਂ ਨੂੰ 205 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਆਕਾਸ਼ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਜਿਸ ਪਾਸੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਨਸ਼ਾ ਮੁਕਤੀ ਪੁਨਰਵਾਸ ਕੇਂਦਰ ਵਿਖੇ ਮਨਾਇਆ 'ਜ਼ਸਨ-ਏ-ਦੀਵਾਲੀ' ਅਗਲੀ ਖ਼ਬਰ ਗੱੁਜਰਾਂ ਦੇ ਕੁੱਲ ਨੂੰ ਅੱਗ ਲੱਗੀ, ਆਸ਼ਿਆਨਾ ਤੇ ਨਕਦੀ ਸੜ ਕੇ ਸੁਆਹ
Ad Position 24