13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਦੀਵਾਲੀ ਦੇ ਸੰਬੰਧ 'ਚ ਡੀ. ਏ. ਵੀ. ਸਕੂਲ ਦਸੂਹਾ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

Ad Position 21
No active advertisement
ਅਜੀਤ ਡੈਸਕ 22-10-2025
ਦਸੂਹਾ, 21 ਅਕਤੂਬਰ (ਕੌਸ਼ਲ)-ਦੀਵਾਲੀ ਦੇ ਤਿਉਹਾਰ ਦੇ ਸੰਬੰਧ 'ਚ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਬੱਚਿਆਂ ਦੇ ਰੰਗੋਲੀ ਮੁਕਾਬਲੇ, ਚਾਟ ਮੇਕਿੰਗ ਮੁਕਾਬਲੇ, ਦੀਵੇ ਮੋਮਬਤੀਆਂ ਮੁਕਾਬਲੇ ਤੇ ਭਾਸ਼ਨ ਮੁਕਾਬਲੇ ਕਰਵਾਏ ਗਏ, ਜਿਸ 'ਚ ਦੀਵੇ ਮੋਮਬਤੀਆਂ ਮੁਕਾਬਲਿਆਂ ਵਿਚ ਲਕਸ਼ਮੀ ਪਹਿਲੇ ਦਰਜੇ, ਰਜੇਸ਼ਵਰੀ ਦੂਜੇ ਤੇ ਕੁਮ ਕੁਮ ਤੀਜੇ ਦਰਜੇ 'ਤੇ ਰਹੀ | ਇਸੇ ਤਰ੍ਹਾਂ ਹੀ ਰੰਗੋਲੀ ਮੁਕਾਬਲੇ ਵਿਚ ਮੀਨਾਕਸ਼ੀ ਅਤੇ ਸੁਖਮਨ ਪਹਿਲੇ, ਪੂਜਾ ਦੂਜੇ, ਰਾਜਵੀਰ ਤੇ ਜਸ਼ਨ ਤੀਸਰੇ ਸਥਾਨ 'ਤੇ ਰਹੇ | ਇਸੀ ਤਰ੍ਹਾਂ ਪੇਂਟਿੰਗ ਮੁਕਾਬਲੇ 'ਚ ਦਿਸ਼ਾਂਤ ਪਹਿਲੇ, ਹਰਪ੍ਰੀਤ ਸਿੰਘ ਦੂਸਰੇ ਤੇ ਲਵਜੋਤ ਸਿੰਘ ਤੀਜੇ ਸਥਾਨ 'ਤੇ ਰਿਹਾ | ਭਾਸ਼ਨ ਮੁਕਾਬਲਿਆਂ ਵਿਚ ਤਨਵੀਰ ਕੌਰ ਪਹਿਲੇ, ਦੀਕਸ਼ਾ ਦੂਜੇ ਤੇ ਰਿਤਿਕਾ ਤੀਸਰੇ ਸਥਾਨ 'ਤੇ ਰਹੀ | ਇਸ ਮੌਕੇ ਪਿ੍ੰਸੀਪਲ ਰਾਜੇਸ਼ ਗੁਪਤਾ ਨੇ ਸਮੂਹ ਵਿਦਿਆਰਥੀਆਂ, ਸਮੂਹ ਸਟਾਫ਼ ਨੂੰ ਦੀਵਾਲੀ ਤੇ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਵੀ ਦਿੱਤੀਆਂ | ਇਸ ਮੌਕੇ ਮਾਸਟਰ ਧਰਮਿੰਦਰ ਸਿੰਘ ਜਲੋਟਾ, ਸਤਜੀਤ ਸਿੰਘ, ਕੁਲਦੀਪ ਕੁਮਾਰ, ਗੁਰਜਿੰਦਰ ਪਾਲ ਸਿੰਘ, ਸੁਮਿਤ ਚੋਪੜਾ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਮੈਡਮ ਗੁਰਪ੍ਰੀਤ ਕੌਰ, ਮੈਡਮ ਹਰਪ੍ਰੀਤ ਕੌਰ ਸਮੂਹ ਸਟਾਫ਼ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਲੋਬਲ ਪਬਲਿਕ ਸਕੂਲ ਰੰਗਾਂ ਭੰਗਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਸਿਹਤ ਵਿਭਾਗ ਨੇ ਜਾਗਰੂਕਤਾ ਮੁਹਿੰਮ ਚਲਾਈ
Ad Position 24