18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰੱਖਣ 'ਚ ਪੁਲਿਸ ਦਾ ਅਹਿਮ ਯੋਗਦਾਨ- ਸੰਦੀਪ ਕੁਮਾਰ ਮਲਿਕ

Ad Position 21
No active advertisement
ਅਜੀਤ ਡੈਸਕ 23-10-2025
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਦੇ ਸਨਮਾਨ ਵਿਚ ਬੀਤੇ ਦਿਨ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ 66ਵਾਂ ਪੁਲਿਸ ਯਾਦਗਾਰੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਸ਼ਰਧਾਂਜਲੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਪੰਜਾਬ ਪੁਲਿਸ ਨੂੰ ਇਕ ਬੇਮਿਸਾਲ ਫੋਰਸ ਦੱਸਿਆ, ਜਿਸ ਨੇ ਸ਼ਾਂਤੀ ਅਤੇ ਸੰਕਟ ਦੋਵਾਂ ਦੌਰਾਨ ਬੇਜੋੜ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ | ਉਨ੍ਹਾਂ ਦੱਸਿਆ ਕਿ ਸਤੰਬਰ 1981 ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਨੇ ਡਿਊਟੀ ਦੌਰਾਨ 1,802 ਅਧਿਕਾਰੀਆਂ ਦਾ ਬਲੀਦਾਨ ਦਿੱਤਾ ਹੈ, ਜਿਸ ਵਿਚ ਇਕੱਲੇ ਇਸ ਸਾਲ ਦੇ ਹੀ ਤਿੰਨ ਪੁਲਿਸ ਕਰਮਚਾਰੀ ਸ਼ਾਮਿਲ ਹਨ | ਪੁਲਿਸ ਸ਼ਹੀਦ ਸਮਾਰਕ 'ਤੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਕਾਰਨ ਹੀ ਅੱਜ ਅਸੀਂ ਚੈਨ ਦੀ ਨੀਂਦ ਸੌਂ ਰਹੇ ਹਾਂ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਬਹਾਦਰੀ, ਹਿੰਮਤ ਅਤੇ ਅੱਤਵਾਦ ਨੂੰ ਜੜ੍ਹੋਂ ਪੁੱਟ ਸੁੱਟਣ ਦੀ ਵਚਨਬੱਧਤਾ ਦੀ ਮਾਣਮੱਤੀ ਵਿਰਾਸਤ ਹੈ ਅਤੇ ਸੂਬੇ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ 'ਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ ਹੈ | ਇਸ ਦੌਰਾਨ ਪੁਲਿਸ ਸ਼ਹੀਦਾਂ ਦੇ ਸਮਾਰਕ ਵਿਖੇ ਯਾਦਗਾਰੀ ਪਰੇਡ ਹੋਈ, ਜਿਥੇ ਪੁਲਿਸ ਸ਼ਹੀਦਾਂ ਦੇ ਨਾਮ ਪੜ੍ਹੇ ਗਏ, ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ | ਸਮਾਗਮ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਨਿਰੰਤਰ ਸਹਿਯੋਗ ਦਾ ਭਰੋਸਾ ਦਿੱਤਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਪੁਲਿਸ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੜ੍ਹਸ਼ੰਕਰ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਜੈ ਮਾਂ ਮੰਦਰ ਵਿਖੇ ਗੋਵਰਧਨ ਪੂਜਾ ਕਰਵਾਈ <br/>
Ad Position 24