20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਮਿਡ ਡੇ ਮੀਲ ਵਰਕਰਜ਼ ਯੂਨੀਅਨ ਨੇ ਸਰਕਾਰ ਦੀ ਅਰਥੀ ਫੂਕੀ

Ad Position 21
No active advertisement
ਅਜੀਤ ਡੈਸਕ 23-10-2025
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਦਿਆਂ 20 ਅਕਤੂਬਰ ਤੋਂ 10 ਨਵੰਬਰ ਤੱਕ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ ਕਰਨ ਦੇ ਉਲਕੇ ਗਏ ਪ੍ਰੋਗਰਾਮ ਤਹਿਤ ਮਿਡ ਡੇ ਮੀਲ ਵਰਕਰਜ਼ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਆਸ਼ਾ ਰਾਣੀ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੀ ਸੂਬਾ ਜਨਰਲ ਸਕੱਤਰ ਕਮਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਲਾਗੂ ਕਰਨ ਤੋਂ ਪਿੱਛੇ ਨਹੀਂ ਹੱਟ ਰਹੀ ਹੈ | ਇਕੱਠ ਨੂੰ ਸੰਬੋਧਨ ਕਰਦਿਆਂ ਪ.ਸ.ਸ.ਫ. ਆਗੂ ਇੰਦਰਜੀਤ ਵਿਰਦੀ, ਪੈਨਸ਼ਨਰ ਆਗੂ ਮਨਜੀਤ ਸੈਣੀ, ਸੁਨੀਲ ਸ਼ਰਮਾ, ਜੀ.ਟੀ.ਯੂ. ਆਗੂ ਵਿਕਾਸ ਅਰੋੜਾ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਕਿਸੇ ਵੀ ਮੰਗ ਨੂੰ ਹੱਲ ਨਹੀਂ ਕੀਤਾ ਹੈ ਅਤੇ ਮੁੱਖ ਮੰਤਰੀ ਵੱਲੋਂ ਤਾਂ ਜਥੇਬੰਦੀਆਂ ਨਾਲ ਮੀਟਿੰਗ ਵੀ ਨਹੀਂ ਕੀਤੀ ਜਾ ਰਹੀ ਹੈ ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਕੋਲ ਕੋਈ ਜਵਾਬ ਅਤੇ ਭਵਿੱਖੀ ਯੋਜਨਾ ਨਹੀਂ ਹੈ | ਇਸ ਰੈਲੀ ਨੂੰ ਜਥੇਬੰਦੀ ਦੀਆਂ ਆਗੂਆਂ ਇੰਦਰਜੀਤ ਕੌਰ, ਸੀਮਾ ਰਾਣੀ, ਅਮਰਵੀਰ ਕੌਰ, ਕੁਲਵੀਰ ਕੌਰ ਨੇ ਸੰਬੋਧਨ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਮਿਡ ਡੇ ਮੀਲ ਵਰਕਰਾਂ ਨੂੰ ਪੂਰੇ ਸਕੇਲਾਂ ਵਿਚ ਰੈਗੂਲਰ ਕੀਤਾ ਜਾਵੇ | ਇਸ ਉਪਰੰਤ ਯੂਨੀਅਨ ਵੱਲੋਂ ਮਾਰਚ ਕੱਢ ਕੇ ਸਥਾਨਕ ਬੱਸ-ਸਟੈਂਡ ਚੌਂਕ 'ਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸ਼ਮਸ਼ਾਨਘਾਟ 'ਚ ਪਿੰਡ ਵਾਸੀਆਂ ਵਲੋਂ ਟੂਣਾ ਕਰਦੇ ਬਾਬੇ ਸਮੇਤ 4 ਕਾਬੂ ਅਗਲੀ ਖ਼ਬਰ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਕਾਰਨ ਹਾਰਡਵੇਅਰ ਦੀਆਂ 3 ਦੁਕਾਨਾਂ ਸੜੀਆਂ
Ad Position 24