29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨਾ ਮੰਦਭਾਗਾ ਫ਼ੈਸਲਾ - ਰਜਿੰਦਰ ਮਾਰਸ਼ਲ <br/>

Ad Position 21
No active advertisement
ਅਜੀਤ ਡੈਸਕ 05-11-2025

ਟਾਂਡਾ ਉੜਮੁੜ, 4 ਨਵੰਬਰ (ਭਗਵਾਨ ਸਿੰਘ ਸੈਣੀ)- ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨ ਦਾ ਫ਼ੈਸਲਾ ਬਹੁਤ ਹੀ ਮੰਦ ਭਾਗਾਂ ਹੈ ਅਤੇ ਜਿੱਥੇ ਇਹ ਦੇਸ਼ ਦੇ ਫੈਡਰਲ ਢਾਂਚੇ ਦਾ ਅਪਮਾਨ ਹੈ ਉੱਥੇ ਪੰਜਾਬ ਦੇ ਵਿੱਦਿਅਕ ਤੇ ਬੌਧਿਕ ਢਾਂਚੇ ਉੱਪਰ ਹਮਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਅਤੇ ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਰਜਿੰਦਰ ਸਿੰਘ ਮਾਰਸ਼ਲ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਬਿਨ੍ਹਾਂ ਪੰਜਾਬ ਦੇ ਲੋਕਾਂ ਦੀ ਪ੍ਰਵਾਹ ਕੀਤਿਆਂ ਇਹ ਇਕ ਪਾਸੜ ਆਰਡੀਨੈਂਸ ਜਾਰੀ ਕਰਕੇ ਪੰਜਾਬ ਦੇ ਮਾਣ ਮਤੇ ਵਿਰਸੇ ਵਿਚੋਂ ਪੰਜਾਬ ਨੂੰ ਬਾਹਰ ਹੀ ਕੱਢ ਦਿੱਤਾ ਹੈ ਅਤੇ ਪੰਜਾਬ ਨੂੰ ਇੱਕ ਹੋਰ ਅਸਹਿ ਜ਼ਖ਼ਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੈਨੇਟ ਖ਼ਤਮ ਕਰਨ ਨਾਲ ਇੰਸਟੀਚਿਊਸ਼ਨਜ਼ ਭਾਸ਼ਾਵਾਂ ਨੂੰ ਖ਼ਤਮ ਕਰਨ ਦੀ ਇਕ ਬਹੁਤ ਵੱਡੀ ਸਾਜ਼ਿਸ਼ ਹੈ ਜੋ ਕਿ ਪੰਜਾਬ ਦੇ ਹਿਤ ਵਿਚ ਬਿਲਕੁਲ ਨਹੀਂ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਗੈਰ ਸੰਵਿਧਾਨਕ ਫ਼ੈਸਲੇ ਨੂੰ ਵਾਪਸ ਲਿਆ ਜਾਵੇ ਤਾਂ ਜੋ ਪੰਜਾਬ ਯੂਨੀਵਰਸਿਟੀ ਅਤੇ ਵਿਦਿਆਰਥੀਆਂ ਨਾਲ ਇਨਸਾਫ ਕੀਤਾ ਜਾ ਸਕੇ | ਇਸ ਮੌਕੇ ਉਨ੍ਹਾਂ ਨਾਲ ਸੁਖਵਿੰਦਰ ਸਿੰਘ ਅਰੋੜਾ, ਜਗਜੀਵਨ ਸਿੰਘ ਜੱਗੀ ਅਤੇ ਹੋਰ ਸਿੱਖਿਆ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਬੁੱਧੀਜੀਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਸੈਨਿਟ ਭੰਗ ਕਰਨ ਦਾ ਫ਼ੈਸਲਾ ਲੋਕਤੰਤਰੀ ਕਦਰਾਂ-ਕੀਮਤਾਂ 'ਤੇ ਹਮਲਾ- ਡਾ. ਅਵਤਾਰ ਸਿੰਘ ਕਰੀਮਪੁਰੀ... ਅਗਲੀ ਖ਼ਬਰ ਮਨਿਸਟਰੀਅਲ ਕਾਮਿਆਂ ਵਲੋਂ ਤਰਨ ਤਾਰਨ 'ਚ ਸੂਬਾ ਪੱਧਰੀ ਰੋਸ ਰੈਲੀ 7 ਨੂੰ
Ad Position 24