14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰਦੁਆਰਾ ਸੰਗਤਸਰ ਖਨੌੜਾ ਦੀ ਇਮਾਰਤ ਦੇ ਉਦਘਾਟਨ ਮੌਕੇ ਸਮਾਗਮ <br/>

Ad Position 21
No active advertisement
ਅਜੀਤ ਡੈਸਕ 06-11-2025
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਸੰਤ ਜੁਗਿੰਦਰ ਸਿੰਘ ਡੁਮੇਲੀ ਯੂ.ਕੇ. ਵਾਲਿਆਂ ਦੀ ਪੇ੍ਰਰਨਾ ਅਤੇ ਉੱਦਮ ਸਦਕਾ ਸਮੂਹ ਇਲਾਕਾ ਵਾਸੀਆਂ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਉਸਾਰੇ ਗਏ ਗੁਰਦੁਆਰਾ ਸੰਗਤਸਰ ਖਨੌੜਾ ਦੀ ਸ਼ਾਨਦਾਰ ਇਮਾਰਤ ਦੇ ਉਦਘਾਟਨ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਸੁਖਦੇਵ ਸਿੰਘ ਚਮਕਾਰਾ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਜੁਗਿੰਦਰ ਸਿੰਘ ਡੁਮੇਲੀ ਵਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਉਸਾਰੀ 'ਚ ਤਨ, ਮਨ ਤੇ ਧਨ ਨਾਲ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਲਖਵੀਰ ਸਿੰਘ ਸਿੰਬਲੀ, ਜਥੇ: ਤਰਲੋਚਨ ਸਿੰਘ ਨੇ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਜੋਗਾ ਸਿੰਘ ਰਾਮੂਥਿਆੜਾ, ਬਲਵੀਰ ਸਿੰਘ ਜੇ.ਈ., ਭਾਈ ਦਲਜੀਤ ਸਿੰਘ, ਗੁਰਮੇਲ ਸਿੰਘ ਸਿੰਬਲੀ, ਯੂ.ਕੇ. ਤੋਂ ਸੁਰਜੀਤ ਸਿੰਘ, ਗੁਰਦੇਵ ਕੌਰ, ਸਤਨਾਮ ਸਿੰਘ, ਕਸ਼ਮੀਰ ਕੌਰ, ਗੁਰਨਾਮ ਸਿੰਘ ਤੇ ਜੁਝਾਰ ਸਿੰਘ ਤੋਂ ਇਲਾਵਾ ਹਰਪ੍ਰੀਤ ਸਿੰਘ ਖਨੌੜਾ, ਗਿਆਨ ਸਿੰਘ, ਨਿਰਮਲ ਕੌਰ, ਠੇਕੇਦਾਰ ਬਿ੍ਜ ਲਾਲ, ਅਮਨਦੀਪ ਸਿੰਘ ਪੰਡੋਰੀ, ਗੁਰਮੁਖ ਸਿੰਘ ਖਨੌੜਾ ਆਦਿ ਸਮੇਤ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੂਥ ਸਿਟੀਜ਼ਨ ਕੌਂਸਲ ਪੰਜਾਬ ਵਲੋਂ ਹੁਸ਼ਿਆਰਪੁਰ ਜ਼ਿਲੇ੍ਹ ਦੇ ਇਲਾਕੇ ਨੂੰ ਨਵੇਂ ਜ਼ਿਲੇ੍ਹ ਨਾਲ ਜੋੜਨ ਦਾ ਵਿਰੋਧ <br/>... ਅਗਲੀ ਖ਼ਬਰ ਸਵ. ਬੂਟਾ ਸਿੰਘ ਖ਼ਿਲਾਫ਼ ਰਾਜਾ ਵੜਿੰਗ ਵਲੋਂ ਕੀਤੀ ਟਿੱਪਣੀ ਦਾ ਖ਼ਮਿਆਜ਼ਾ ਪੂਰੀ ਕਾਂਗਰਸ ਪਾਰਟੀ ਨੂੰ ਭੁਗਤਣਾ ਪਵੇਗਾ –...
Ad Position 24