29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕੰਪਿਊਟਰ ਅਧਿਆਪਕਾਂ ਵਲੋਂ ਤਰਨ ਤਾਰਨ 'ਚ ਝੰਡਾ ਮਾਰਚ ਤੇ ਮਹਾਂ ਰੈਲੀ ਕੱਲ੍ਹ <br/>

Ad Position 21
No active advertisement
ਅਜੀਤ ਡੈਸਕ 07-11-2025
ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਤਰਨਤਾਰਨ 'ਚ ਕੰਪਿਊਟਰ ਅਧਿਆਪਕਾਂ ਦੇ ਸ਼ਾਂਤਮਈ ਧਰਨੇ ਨੂੰ ਜਬਰੀ ਚੁਕਾਉਣ ਅਤੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਵਲੋਂ ਕੀਤੇ ਗਏ ਜ਼ਬਰ ਦੇ ਵਿਰੋਧ ਵਜੋਂ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ 8 ਨਵੰਬਰ ਨੂੰ ਤਰਨਤਾਰਨ ਹਲਕੇ 'ਚ ਝੰਡਾ ਮਾਰਚ ਤੇ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਹਾਲ ਹੀ ਵਿਚ ਐਮ.ਐਲ.ਏ. ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਘਰ ਦੇ ਸਾਹਮਣੇ ਚੱਲ ਰਹੇ ਧਰਨੇ ਨੂੰ ਸਥਾਨਕ ਪੁਲਿਸ ਪ੍ਰਸ਼ਾਸਨ ਦੁਆਰਾ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਜਬਰੀ ਖ਼ਤਮ ਕਰਨ ਦੇ ਜਵਾਬ ਵਿਚ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਧਰਨਾ ਚੁੱਕਣ ਦੌਰਾਨ ਉੱਥੇ ਮੌਜੂਦ ਸਾਥੀਆਂ ਨੂੰ ਗਿ੍ਫ਼ਤਾਰ ਕਰ ਕੇ ਗਾਂਧੀ ਪਾਰਕ ਵਿਖੇ ਨਜ਼ਰਬੰਦ ਕਰ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਪੁਲਿਸ ਰਾਹੀਂ ਧੱਕੇਸ਼ਾਹੀ ਕਰਵਾ ਕੇ ਪੰਜਾਬ ਸਰਕਾਰ ਨੇ ਲੋਕ ਵਿਰੋਧੀ ਹੋਣ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਉਦੇਸ਼ ਸਰਕਾਰ ਦੀਆਂ ਗਲਤ ਨੀਤੀਆਂ ਨੂੰ ਲੋਕਾਂ ਸਾਹਮਣੇ ਪੇਸ਼ ਕਰਨਾ ਹੈ, ਤਾਂ ਜੋ ਜ਼ਿਮਨੀ ਚੋਣ ਵਿਚ ਪੂਰੇ ਤਰਨ ਤਾਰਨ ਜ਼ਿਲ੍ਹੇ ਦੇ ਲੋਕਾਂ ਨੂੰ ਸਰਕਾਰ ਦਾ ਅਸਲੀ ਚਿਹਰਾ ਵਿਖਾਇਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਇੰਜੀਨੀਅਰ ਸਤਨਾਮ ਸਿੰਘ ਨੇ ਸ਼ਹਿਰੀ ਉਪ ਮੰਡਲ ਦਸੂਹਾ ਦਾ ਚਾਰਜ ਸੰਭਾਲਿਆ ਅਗਲੀ ਖ਼ਬਰ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਬੈਡਮਿੰਟਨ ਮੁਕਾਬਲੇ ਧੂਮ ਧੜੱਕੇ ਨਾਲ ਸ਼ੁਰੂ
Ad Position 24