30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਧਾਮੀ ਦੇ 5ਵੀਂ ਵਾਰ ਪ੍ਰਧਾਨ ਬਣਨ 'ਤੇ ਹਲਕਾ ਸ਼ਾਮਚੁਰਾਸੀ 'ਚ ਖ਼ੁਸ਼ੀ ਦੀ ਲਹਿਰ <br/>

Ad Position 21
No active advertisement
ਅਜੀਤ ਡੈਸਕ 07-11-2025
ਸ਼ਾਮਚੁਰਾਸੀ, 6 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਦੌਰਾਨ ਸ: ਹਰਜਿੰਦਰ ਸਿੰਘ ਧਾਮੀ ਨੂੰ ਪੰਜਵੀਂ ਵਾਰ ਪ੍ਰਧਾਨ ਚੁਣੇ ਜਾਣ ਤੇ ਹਲਕਾ ਸ਼ਾਮਚੁਰਾਸੀ 'ਚ ਬੇਹੱਦ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਅਧਿਕਾਰਾ, ਸੀਨੀਅਰ ਆਗੂ ਜਥੇਦਾਰ ਬਲਵੰਤ ਸਿੰਘ ਬਰਿਆਲ ਅਤੇ ਸਰਕਲ ਪ੍ਰਧਾਨ ਰਵਿੰਦਰਪਾਲ ਸਿੰਘ ਸੂਚ ਨੇ ਕਿਹਾ ਕਿ ਸ: ਹਰਜਿੰਦਰ ਸਿੰਘ ਧਾਮੀ ਜਿਹੜੇ ਕਿ ਨੇਕ, ਇਮਾਨਦਾਰ ਤੇ ਯੋਗਤਾ ਪ੍ਰਾਪਤ ਵਿਅਕਤੀ ਹਨ, ਨੂੰ ਫਿਰ ਤੋਂ ਇਸ ਉੱਚ ਸੇਵਾ ਦੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰਧਾਨਗੀ ਦੇ ਅਹੁਦੇ ਲਈ ਚੁਣਿਆ ਗਿਆ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਨਰਲ ਕੌਂਸਲ ਮੈਂਬਰ ਇੰਦਰਜੀਤ ਸਿੰਘ ਬੀਰਮਪੁਰ, ਸੁਖਵਿੰਦਰ ਸਿੰਘ ਸੋਢੀ, ਜਥੇਦਾਰ ਹਰਦੇਵ ਸਿੰਘ ਸਹਾਏਪੁਰੀ, ਅਮਰੀਕ ਸਿੰਘ ਭਾਗੋਵਾਲ, ਕੌਮੀ ਮੀਤ ਪ੍ਰਧਾਨ ਦਲਜਿੰਦਰ ਸਿੰਘ ਧਾਮੀ, ਜਸਵੀਰ ਸਿੰਘ ਚੱਕਰਾਜੂ ਸਿੰਘ, ਜਸਪਾਲ ਸਿੰਘ, ਨੰਬਰਦਾਰ ਸਤਵਿੰਦਰ ਸਿੰਘ ਖਡਿਆਲਾ ਸੈਣੀਆਂ, ਜਨਰਲ ਕੌਂਸਲ ਮੈਂਬਰ ਕੁਲਦੀਪ ਸਿੰਘ ਢੱਡੇ, ਕੁਲਵਿੰਦਰ ਸਿੰਘ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਖ਼ਾਨਪੁਰ ਸਹੋਤਾ ਵਿਖੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਵਲੋਂ 'ਵਿਗਿਆਨ ਤੇ ਤਕਨਾਲੋਜੀ ਵਿਚ ਬਦਲਦਾ ਰੁਝਾਨ' ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ
Ad Position 24