30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਖ਼ਾਨਪੁਰ ਸਹੋਤਾ ਵਿਖੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 07-11-2025
ਸ਼ਾਮਚੁਰਾਸੀ, 6 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸਿੰਘ ਸਭਾ ਖ਼ਾਨਪੁਰ ਸਹੋਤਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਚਾਨਣਾ ਪਾਉਂਦਿਆਂ ਭਾਈ ਕਰਮ ਸਿੰਘ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਮਨੁੱਖਤਾ ਨੂੰ ਸਮਾਨਤਾ, ਜਾਤ-ਪਾਤ ਤੋ ਰਹਿਤ ਸਮਾਜ ਦੀ ਸਿਰਜਣਾ, ਸਿਮਰਨ, ਕਿਰਤ ਕਰਨ ਅਤੇ ਵੰਡ ਛਕਣ ਦਾ ਜਿਹੜਾ ਉਪਦੇਸ਼ ਦਿੱਤਾ ਹੈ, ਉਸ ਤੇ ਸਾਨੂੰ ਅਮਲ ਕਰਨਾ ਚਾਹੀਦਾ ਹੈ | ਉਨ੍ਹਾਂ ਦਾ ਮਾਰਗ ਦਰਸ਼ਨ ਕਰਨ ਨਾਲ ਮਨੁੱਖ ਦਾ ਸਮੁੱਚਾ ਜੀਵਨ ਪਵਿੱਤਰ ਅਤੇ ਸਾਰਥਿਕ ਹੋ ਜਾਂਦਾ ਹੈ | ਇਸ ਮੌਕੇ ਸਮਾਜ ਸੇਵਕਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਕੁਲਵੰਤ ਸਿੰਘ, ਉਂਕਾਰ ਸਿੰਘ, ਸਤਨਾਮ ਸਿੰਘ ਪ੍ਰਧਾਨ, ਬੀਬੀ ਰਾਜਪਾਲ ਕੌਰ, ਇੰਸਪੈਕਟਰ ਰਣਜੀਤ ਸਿੰਘ ਰਾਣਾ, ਮਨਜੀਤ ਸਿੰਘ, ਪ੍ਰਭ ਸਿੰਘ, ਮਨੀ ਖ਼ਾਨਪੁਰ, ਗੁਰਬਚਨ ਸਿੰਘ, ਰਾਮ ਆਸਰਾ, ਗੁਰਦੀਪ ਸਿੰਘ, ਹਰਭਜਨ ਸਿੰਘ, ਮਹਿੰਦਰ ਸਿੰਘ ਵੀ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਧਾਮੀ ਦੇ 5ਵੀਂ ਵਾਰ ਪ੍ਰਧਾਨ ਬਣਨ 'ਤੇ ਹਲਕਾ ਸ਼ਾਮਚੁਰਾਸੀ 'ਚ ਖ਼ੁਸ਼ੀ ਦੀ ਲਹਿਰ <br/>
Ad Position 24