15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਹੈਰੋਇਨ ਅਤੇ ਐਕਟਿਵਾ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 21-09-2025
ਜਗਰਾਉਂ, 20 ਸਤੰਬਰ (ਗੁਰਦੀਪ ਸਿੰਘ ਮਲਕ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਦੋ ਕਥਿਤ ਦੋਸ਼ੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਟਾਫ਼ ਦੇ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਸ਼ਹਿਰ ਦੇ ਸ਼ੇਰਪੁਰਾ ਚੌਕ ਕੋਲ ਸਮੇਤ ਪੁਲਿਸ ਕਰਮਚਾਰੀਆਂ ਦੇ ਮੌਜੂਦ ਸਨ, ਜਿਥੇ ਮੁਖਬਰ ਨੇ ਇਤਲਾਹ ਦਿੱਤੀ ਕਿ ਕਿ੍ਸ਼ਨ ਘਈ ਪੁੱਤਰ ਸ਼ਿਵ ਕੁਮਾਰ ਵਾਸੀ ਮੁਹੱਲਾ ਕਰਨੈਲ ਗੇਟ ਜਗਰਾਉਂ ਅਤੇ ਧਰਮਪਾਲ ਸਿੰਘ ਉਰਫ਼ ਧਰਮਾ ਪੁੱਤਰ ਮਹਿੰਦਰ ਸਿੰਘ ਵਾਸੀ ਮਹੱਲਾ ਰਾਮਪੁਰਾ ਜਗਰਾਉਂ ਜੋ ਕਿ ਦੋਵੇਂ ਨਸ਼ੇ ਵੇਚਣ ਦੇ ਆਦੀ ਹਨ | ਇਸ ਮੌਕੇ ਜਗਰਾਉਂ ਦਾਣਾ ਮੰਡੀ 'ਚ ਹੈਰੋਇਨ ਦੀ ਸਪਲਾਈ ਦੇਣ ਲਈ ਖੜ੍ਹੇ ਹਨ, ਜਿਸ 'ਤੇ ਤੁਰੰਤ ਦੋਵਾਂ ਨੂੰ 15 ਗ੍ਰਾਮ ਹੈਰੋਇਨ ਅਤੇ ਇਕ ਐਕਟਿਵਾ ਸਕੂਟਰੀ ਸਮੇਤ ਕਾਬੂ ਕਰ ਲਿਆ | ਜਿਨ੍ਹਾਂ ਖ਼ਿਲਾਫ਼ ਪੁਲਿਸ ਥਾਣਾ ਸਿਟੀ ਜਗਰਾਉਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਸਰਕਾਰੀ ਪ੍ਰਾਇਮਰੀ ਸਕੂਲ ਬਸੈਮੀ ਨੂੰ ਜ਼ਿੰਦਾ ਲਗਾਏ ਜਾਣ ਦਾ-<br> ਬੱਚਿਆਂ ਦੇ ਮਾਪੇ ਅਧਿਆਪਕਾਂ ਦੇ ਹੱਕ 'ਚ ਅੱ... ਅਗਲੀ ਖ਼ਬਰ ਖੱਟੜਾ ਬਣੇ ਮਨਿਸਟਰੀਅਲ ਸਟਾਫ਼ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ <br/>
Ad Position 24