15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੂਬੇ ਨੂੰ ਅਧਿਕਾਰ ਦਿਵਾਉਣ ਲਈ ਨਵੇਂ ਬਣੇ ਅਕਾਲੀ ਦਲ ਵਲੋਂ ਇਕਜੁੱਟਤਾ ਦਾ ਸੱਦਾ <br/>

Ad Position 21
No active advertisement
ਅਜੀਤ ਡੈਸਕ 21-09-2025
ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਦੇਸ਼ ਦੇ ਸੰਘੀ ਢਾਂਚੇ 'ਤੇ ਕੇਂਦਰ ਸਰਕਾਰ ਦਾ ਕਬਜ਼ਾ ਹੋਣ ਕਰਕੇ ਪੰਜਾਬ ਰਾਜ ਨੂੰ ਸੂਬੇ ਦੇ ਪ੍ਰਮੁੱਖ ਅਧਿਕਾਰਾਂ ਤੋਂ ਵਾਂਝਾ ਰੱਖਿਆ ਗਿਆ ਹੈ | ਜਿਸ ਨਾਲ ਜਿੱਥੇ ਦੇਸ਼ ਦੇ ਬਾਕੀ ਸੂਬਿਆਂ ਦੇ ਮੁਕਾਬਲੇ ਪੰਜਾਬ ਨਾਲ ਕੀਤੀ ਜਾ ਰਹੀ ਵਿਤਕਰੇਬਾਜ਼ੀ ਸਾਹਮਣੇ ਆਉਂਦੀ ਹੈ, ਉੱਥੇ ਹੀ ਪੰਜਾਬ ਰਾਜ ਦੇ ਵਿਸ਼ੇਸ਼ ਅਧਿਕਾਰਾਂ ਉੱਪਰ ਵੀ ਸਿੱਧਾ ਡਾਕਾ ਵੱਜ ਰਿਹਾ ਹੈ | ਇਸ ਸੰਬੰਧੀ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ-ਸੁਰਜੀਤੀ ਲਈ ਬਣਾਏ ਗਏ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਵਲੋਂ ਰਾਏਕੋਟ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ | ਉਨ੍ਹਾਂ ਆਖਿਆ ਕਿ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਉਦੇਸ਼ ਹੀ ਪੰਜਾਬ ਦੀ ਭਲਾਈ ਅਤੇ ਸੂਬੇ ਨੂੰ ਬਣਦੇ ਹੱਕ ਦਿਵਾਉਣ ਵਾਲਾ ਹੈ | ਇਸੇ ਮੰਤਵ ਨੂੰ ਪੂਰਾ ਕਰਨ ਲਈ ਪੁਰਾਣੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਤੋੜ-ਵਿਛੋੜਾ ਕਰਕੇ ਨਵੀਂ ਪਾਰਟੀ ਸਿਰਜੀ ਗਈ ਹੈ | ਉਨ੍ਹਾਂ ਆਖਿਆ ਕਿ ਨਵਾਂ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਦੇ ਹੱਕਾਂ ਰਾਖੀ ਖਾਤਰ ਅਵਾਜ਼ ਬੁਲੰਦ ਕਰੇਗਾ, ਜਿਸ ਸਭ ਲਈ ਲੋਕਾਂ ਦੇ ਇਕਜੁਟਤਾ ਦੀ ਵੱਡੀ ਲੋੜ ਹੈ | ਉਮੈਦਪੁਰੀ ਨੇ ਦੱਸਿਆ ਕਿ ਸੂਬੇ ਅੰਦਰ ਪਿਛਲੇ ਕੁਝ ਸਮਾਂ ਪਹਿਲਾਂ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਸੀ, ਜਿਸ ਕਾਰਨ ਕਰਕੇ ਨਵੇਂ ਸ਼੍ਰੋਮਣੀ ਅਕਾਲੀ ਦਲ ਵਲੋਂ ਡੈਲੀਗੇਟ ਇਜਲਾਸ ਮੁਲਤਵੀ ਕਰ ਦਿੱਤਾ ਗਿਆ ਸੀ, ਬਲਕਿ ਹੁਣ ਇਹ ਇਜਲਾਸ 25 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਿਹਾ ਹੈ | ਜਿਸ ਵਿਚ ਸਟੇਟ ਡੈਲੀਗੇਟ ਹੁੰਮਾ-ਹੁਮਾ ਕੇ ਪੁੱਜਣ ਤਾਂ ਜੋ ਵਰਕਿੰਗ ਕਮੇਟੀ ਦਾ ਗਠਨ ਕੀਤਾ ਜਾ ਸਕੇ | ਇਸ ਮੌਕੇ ਡਾ: ਹਰਪਾਲ ਸਿੰਘ ਗਰੇਵਾਲ, ਡਾ: ਅਸ਼ੋਕ ਸ਼ਰਮਾ, ਜਥੇਦਾਰ ਗੁਰਦੀਪ ਸਿੰਘ ਬਸਰਾਉਂ, ਦਲਜੀਤ ਸਿੰਘ ਬਰਵਾਲਾ, ਜਗਤਾਰ ਸਿੰਘ ਭੈਣੀ ਬੜਿੰਗਾਂ, ਕੁਲਵਿੰਦਰ ਸਿੰਘ ਭੱਟੀ, ਮੋਹਣ ਸਿੰਘ ਭੈਣੀ ਬੜਿੰਗਾਂ, ਰਣਜੀਤ ਸਿੰਘ ਥਿੰਦ, ਹਰਪਾਲ ਸਿੰਘ ਗਿੱਲ, ਗੁਰਮੇਲ ਸਿੰਘ ਬਸਰਾਉਂ, ਅਦਰਸ਼ ਭਾਰਦਵਾਜ, ਬਲਕਰਨ ਭਾਰਦਵਾਜ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਅੰਤਰਰਾਸ਼ਟਰੀ ਸਾਖਰਤਾ ਦਿਵਸ' ਸੰਬੰਧੀ ਭਾਸ਼ਣ ਅਤੇ ਲੇਖ-ਲਿਖਣ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀਆਂ 3 ਰੱਸਾਕਸ਼ੀ ਟੀਮਾਂ ਜ਼ਿਲ੍ਹਾ ਚੈਂਪੀਅਨ <br/>
Ad Position 24