ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਰਾਏਕੋਟ ਵਲੋਂ ਸਮੇਂ-ਸਮੇਂ 'ਤੇ ਲੋਕ ਭਲਾਈ ਕਾਰਜਾਂ ਰਾਹੀਂ ਮਨੁੱਖਤਾ ਦੀ ਸੇਵਾ ਕੀਤੀ ਜਾ ਰਹੀ ਹੈ | ਜਿਸ ਤਹਿਤ ਰੋਟਰੀ ਕਲੱਬ ਵਲੋਂ ਚਮੜੀ ਦੇ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਟਰੀ ਕਲੱਬ ਦੇ ਪ੍ਰਧਾਨ ਡਾ: ਇੰਦਰਜੀਤ ਸਿੰਘ ਤਲਵੰਡੀ ਤੇ ਪ੍ਰੋਜੈਕਟ ਚੇਅਰਮੈਨ ਅਤਰ ਸਿੰਘ ਚੱਢਾ ਨੇ ਦੱਸਿਆ ਕਿ ਇਹ ਕੈਂਪ ਮਿਤੀ 30 ਸਤੰਬਰ, ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਭਾਈ ਨੂਰਾ ਮਾਹੀ ਨਿਵਾਸ ਅਸਥਾਨ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਲਗਾਇਆ ਜਾਵੇਗਾ | ਜਿਸ ਦੌਰਾਨ ਚਮੜੀ ਰੋਗਾਂ ਦੇ ਮਾਹਿਰ ਡਾ.ਅਸ਼ਵਜੀਤ ਸਿੰਘ ਪੁਰੀ (ਸਾਬਕਾ ਡਰਮਾਟਾਲੋਜਿਸਟ ਡੀ.ਐੱਮ.ਸੀ.ਐੱਚ ਲੁਧਿਆਣਾ) ਕੈਂਪ ਵਿਚ ਪੁੱਜ ਕੇ ਮਰੀਜ਼ਾਂ ਦੀ ਜਾਂਚ ਕਰਨਗੇ ਅਤੇ ਲੋੜਵੰਦਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ |