15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਭਾਈ ਢੱਡਰੀਆਂ ਵਾਲੇ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਹੋਏ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 21-09-2025
ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਿੱਖ ਪੰਥ ਦੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਰਾਏਕੋਟ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਵਿਖੇ ਨਤਮਸਤਕ ਹੋਏ | ਜਿੱਥੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ, ਉੱਥੇ ਹੀ ਗੁਰੂਘਰ ਦੇ ਦਰਸ਼ਨ ਕੀਤੇ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ ਅਤੇ ਕਥਾਵਾਚਕ ਭਾਈ ਸੁਰਿੰਦਰ ਸਿੰਘ ਵਲੋਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਆਖਿਆ ਕਿ ਇਹ ਅਸਥਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਹੈ, ਜਿੱਥੇ ਗੁਰੂ ਜੀ ਨੇ ਉਸ ਸਮੇਂ ਦੇ ਰਾਏਕੋਟ ਦੇ ਨਵਾਬ ਰਾਏ ਕੱਲਾ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਖ਼ਬਰ ਸਾਰ ਲੈਣ ਲਈ ਆਖਿਆ ਗਿਆ ਸੀ, ਤਦ ਰਾਏ ਕੱਲਾ ਨੇ ਆਪਣੇ ਚਰਵਾਹੇ ਨੂਰਾ ਮਾਹੀ ਜਿਸ ਦੀ ਸਰਹਿੰਦ ਵਿਖੇ ਭੈਣ ਵਿਆਹੀ ਹੋਈ ਸੀ, ਨੂੰ ਭੇਜਿਆ ਤਾਂ ਨੂਰਾ ਮਾਹੀ ਨੇ ਸਰਹਿੰਦ ਤੋਂ ਸ਼ਹਾਦਤ ਦੀ ਖਬਰ ਪ੍ਰਾਪਤ ਕਰਕੇ ਵਾਪਸ ਰਾਏਕੋਟ ਵਿਖੇ ਪੁੱਜਿਆ ਸੀ | ਜਿਸ ਦੌਰਾਨ ਦਸਮੇਸ਼ ਪਿਤਾ ਜੀ ਨੇ ਕਾਹੀ ਦੇ ਬੂਟੇ ਨੂੰ ਤੀਰ ਦੀ ਨੋਕ ਨਾਲ ਪੁੱਟ ਕੇ ਮੁਗਲ ਸਾਮਰਾਜ ਦੀ ਜੜ੍ਹ ਪੁੱਟੀ ਸੀ | ਇਸ ਲਈ ਇਹ ਅਸਥਾਨ ਦਾ ਸਿੱਖ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਹੈ | ਇਸ ਸਮੇਂ ਸੰਦੀਪ ਸਿੰਘ ਸੋਨੀ ਬਾਬਾ, ਮਾ: ਕੁਲਵਿੰਦਰ ਸਿੰਘ ਲਿੱਤਰ, ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਖ਼ਜ਼ਾਨਚੀ ਹਰਵਿੰਦਰ ਸਿੰਘ ਭੂੰਦੜੀ, ਅਕਾਊਟੈਂਟ ਹਰਪ੍ਰੀਤ ਸਿੰਘ ਹੈਪੀ, ਬਾਬਾ ਗੁਰਜੀਤ ਸਿੰਘ ਕਾਰ ਸੇਵਾ ਵਾਲੇ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਿੱਸੋਵਾਲ-ਬੁਢੇਲ ਲਿੰਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ <br/> ਅਗਲੀ ਖ਼ਬਰ ਮਾਨ ਸਰਕਾਰ ਦੀਆਂ ਕੈਬਨਿਟ ਮੀਟਿੰਗਾਂ ਸਰਕਾਰੀ ਜਾਇਦਾਦਾਂ ਲੱਭ ਕੇ ਵੇਚਣ ਤੱਕ ਹੀ ਸੀਮਤ- ਕੋਟਉਮਰਾ <br/>
Ad Position 24