ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਪ੍ਰਸਿੱਧ ਸੰਸਥਾ ਲੱਜਿਆਵਤੀ ਜੈਨ ਮੈਮੋਰੀਅਲ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਰੋਡ ਰਾਏਕੋਟ ਵਿਖੇ ਅੱਜ ਸੰਸਥਾ ਦਾ '21ਵਾਂ ਸਥਾਪਨਾ ਦਿਵਸ' ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਡਾ: ਰਮੇਸ਼ ਜੈਨ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਮਾਤਾ ਜੀ ਸਵਰਗੀ ਲੱਜਿਆਵਤੀ ਜੈਨ ਦੀ ਯਾਦ ਵਿਚ ਲੜਕੇ-ਲੜਕੀਆਂ ਨੂੰ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਤਹਿਤ ਸੰਨ 2004 ਵਿਚ ਕਾਲਜ ਦੀ ਸਥਾਪਨਾ ਕੀਤੀ ਸੀ ਅਤੇ ਅੱਜ 21 ਸਾਲ ਪੂਰੇ ਹੋ ਚੁੱਕੇ ਹਨ | ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਹ ਵੀ ਦੱਸਿਆ ਕਿ ਅੱਜ ਉਨ੍ਹਾਂ ਦਾ ਜਨਮ ਦਿਨ ਵੀ ਹੈ, ਜਿਸ 'ਤੇ ਡਾ: ਰਮੇਸ਼ ਜੈਨ ਵਲੋਂ ਕਾਲਜ ਸਟਾਫ਼ ਅਤੇ ਪਿ੍ੰਸੀਪਲ ਸਾਹਿਬਾਨ ਨਾਲ ਮਿਲ ਕੇ 'ਸਥਾਪਨਾ ਦਿਵਸ' ਮਨਾਉਣ ਦੀ ਖੁਸ਼ੀ 'ਚ ਕੇਕ ਕੱਟਣ ਦੀ ਰਸਮ ਕੀਤੀ ਗਈ | ਸਮਾਗਮ ਵਿਚ ਵੱਡੀ ਗਿਣਤੀ 'ਚ ਕਾਲਜ ਦੇ ਵਿਦਿਆਰਥੀਆਂ ਵਲੋਂ ਸ਼ਿਰਕਤ ਕੀਤੀ ਗਈ ਅਤੇ ਪੰਜਾਬੀ ਸੱਭਿਆਚਾਰਕ ਵਿਰਸੇ ਨਾਲ ਸਬੰਧਿਤ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ: ਰਮੇਸ਼ ਜੈਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪ੍ਰੇਰਨਾ ਲੈ ਕੇ ਹਰ ਵਿਅਕਤੀ ਨੂੰ ਆਪਣੀ ਆਮਦਨ ਵਿਚੋਂ ਦਸਵੰਧ ਦੂਜਿਆਂ ਦੀ ਭਲਾਈ ਲਈ ਸਮਰਪਿਤ ਕਰਨਾ ਚਾਹੀਦਾ ਹੈ | ਉਨ੍ਹਾਂ ਅੱਗੇ ਕਿਹਾ ਕਿ ਕਾਲਜ ਵਲੋਂ ਹੜ੍ਹ ਪੀੜਤਾਂ ਲਈ ਮੈਡੀਕਲ ਕੈਂਪ ਲਗਾਏ ਜਾਣਗੇ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਦਵਾਈਆਂ ਮੁਫ਼ਤ ਉਪਲੱਬਧ ਕਰਵਾਈਆਂ ਜਾਣਗੀਆਂ | ਉਨ੍ਹਾਂ ਇਕ 'ਬੁਢਾਪਾ ਘਰ' ਬਣਾਉਣ ਦਾ ਵੀ ਵਾਅਦਾ ਕੀਤਾ, ਜੋ ਅਗਲੇ ਸਾਲ ਤੱਕ ਪੂਰਾ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਬਿਰਧ ਆਸ਼ਰਮ ਦੀ ਬਹੁਤ ਲੋੜ ਹੈ ਕਿਉਂਕਿ ਬੱਚੇ ਵਿਦੇਸ਼ਾਂ ਵਿਚ ਵਸ ਰਹੇ ਹਨ, ਇਸ ਲਈ ਉਨ੍ਹਾਂ ਦੇ ਮਾਪਿਆਂ ਦੀ ਸੰਭਾਲ ਲਈ ਬੁਢਾਪਾ ਘਰ ਸਥਾਪਿਤ ਕੀਤਾ ਜਾਵੇਗਾ | ਇਸ ਮੌਕੇ ਨੀਰੂ ਜੈਨ, ਚੇਅਰਪਰਸਨ ਹਰਵਿੰਦਰ ਕੌਰ ਧਾਲੀਵਾਲ, ਪਿ੍ੰਸੀਪਲ ਡਾ: ਮੀਨਾ ਸ਼ਰਮਾ, ਅਮਰਵੀਰ ਕੌਰ, ਜਤਿੰਦਰ ਕੌਰ, ਜਸਪ੍ਰੀਤ ਕੌਰ, ਸੁਖਮੀਤ ਕੌਰ, ਸੁਖਦੀਪ ਕੌਰ, ਜਸਵਿਨ ਕੌਰ, ਗੁਰਚਰਨ ਸਿੰਘ, ਹਰਜਿੰਦਰ ਕੌਰ, ਅੰਮਿ੍ਤਪ੍ਰੀਤ ਕੌਰ, ਤੇਜਿੰਦਰ ਕੌਰ, ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਅੰਕੁਰ ਗਰਗ ਮਿੱਠੂ, ਅਨਿਲ ਵਰਮਾ ਪ੍ਰਧਾਨ ਸਵਰਨਕਾਰ ਸੰਘ ਯੂਨੀਅਨ ਰਾਏਕੋਟ, ਅਸ਼ੋਕ ਕੁਮਾਰ ਬਿੱਲਾ ਆਦਿ ਹਾਜ਼ਰ ਸਨ |