14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਫ਼ੀਸ ਮੁਆਫ਼ ਹੋਵੇ-ਢਿੱਲੋਂ/ਸੇਖੋਂ <br/>

Ad Position 21
No active advertisement
ਅਜੀਤ ਡੈਸਕ 21-09-2025
ਮੁੱਲਾਂਪੁਰ-ਦਾਖਾ, 20 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰੈੱਸ ਸਕੱਤਰ ਮਨਦੀਪ ਸਿੰਘ ਸੇਖੋਂ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹੜ੍ਹ ਪੀੜਤਾਂ ਨਾਲ ਹਮਦਰਦੀ ਪ੍ਰਗਟਾਈ ਗਈ ਹੈ | ਲੈਕਚਰਾਰ ਕੇਡਰ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਹੜ੍ਹ ਪੀੜਤ ਇਲਾਕਿਆਂ ਦੇ 10ਵੀਂ ਅਤੇ 12ਵੀਂ ਸ੍ਰੇਣੀ ਮਾਰਚ 2026 (ਰੈਗੂਲਰ) ਵਿਦਿਆਰਥੀਆਂ ਦੀ ਪ੍ਰੀਖਿਆ ਫ਼ੀਸ ਮੁਆਫ਼ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਪ੍ਰੀਖਿਆ ਫੀਸਾਂ ਦਾ ਸਮਾਂ ਅੱਜ ਸ਼ੁਰੂ ਹੋ ਗਿਆ ਜੋ ਨਿਰੰਤਰ 24 ਅਕਤੂਬਰ ਤੱਕ ਜਾਰੀ ਰਹੇਗਾ | ਮੈਟਿ੍ਕ ਲਈ ਪ੍ਰਤੀ ਵਿਦਿਆਰਥੀ 1720 ਰੁਪਏ, ਵਾਧੂ ਵਿਸ਼ਾ 400 ਰੁਪਏ ਵੱਖਰਾ ਹੈ | ਬਾਰ੍ਹਵੀਂ ਦੀ ਪ੍ਰੀਖਿਆ ਫ਼ੀਸ ਪ੍ਰਤੀ ਵਿਦਿਆਰਥੀ 2170 ਰੁਪਏ ਜੇਕਰ ਮੁਆਫ ਹੋ ਜਾਵੇ ਤਾਂ ਹੜ੍ਹ ਪੀੜਤ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ | ਯੂਨੀਅਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਅਮਰਜੀਤ ਸਿੰਘ ਘੁਡਾਣੀ, ਦਵਿੰਦਰ ਸਿੰਘ ਗੁਰੂ, ਗੁਰਜੇਪਾਲ ਸਿੰਘ, ਜਗਦੀਪ ਸਿੰਘ, ਹਰਦੀਪ ਸਿੰਘ, ਅਲਬੇਲ ਸਿੰਘ ਪੁੜੈਣ, ਜਸਪਾਲ ਸਿੰਘ ਰਾਣਾ, ਅਮਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ ਖੱਖ, ਜਸਵਿੰਦਰ ਸਿੰਘ ਵਲੋਂ ਵੀ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ 10ਵੀਂ ਅਤੇ 12ਵੀਂ ਸ੍ਰੇਣੀ ਲਈ ਪ੍ਰੀਖਿਆ ਫ਼ੀਸ ਮੁਆਫ਼ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਬੱਦੋਵਾਲ ਵਿਖੇ ਜਾਗਰੂਕਤਾ ਪ੍ਰੋਗਰਾਮ <br/> ਅਗਲੀ ਖ਼ਬਰ ਨਿਊ ਪੰਜਾਬ ਸਕੂਲ ਜਗਰਾਉਂ ਦੇ ਵਿਦਿਆਰਥੀਆਂ ਦਾ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24