14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਭਗਵਾਨ ਵਾਲਮੀਕਿ ਦੇ ਜਨਮ ਦਿਹਾੜੇ ਸੰਬੰਧੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 21-09-2025
ਜਗਰਾਉਂ, 20 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਮਿਤੀ 7 ਅਕਤੂਬਰ 2025 ਪੂਰੀ ਦੁਨੀਆਂ ਅੰਦਰ ਮਨਾਇਆ ਜਾ ਰਿਹਾ ਹੈ | ਜਗਰਾਉਂ ਅੰਦਰ ਭਗਵਾਨ ਵਾਲਮੀਕਿ ਦੇ ਜਨਮ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਹੈ | ਇਸ ਮੌਕੇ ਪ੍ਰਬੰਧਕਾਂ ਵਲੋਂ ਨਗਰ ਕੌਂਸਲ ਵਿਖੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ 'ਚ ਅੱਜ ਸੀਨੀਅਰ ਪੁਲਿਸ ਕਪਤਾਨ ਡਾ: ਅੰਕੁਰ ਗੁਪਤਾ ਆਈ.ਪੀ.ਐੱਸ. ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੀਟਿੰਗ ਵਿਚ ਸੀਨੀਅਰ ਪੁਲਿਸ ਕਪਤਾਨ ਡਾ: ਗੁਪਤਾ ਵਲੋਂ ਭਗਵਾਨ ਵਾਲਮੀਕਿ ਦੇ ਜੀਵਨ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਸਮਾਗਮ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ | ਮੀਟਿੰਗ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਨੇ ਕਿਹਾ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਪਹੁੰਚਣ ਸਬੰਧੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ | ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਰਿੰਪੀ ਲੱਧੜ ਦੀ ਅਗਵਾਈ 'ਚ ਸਮੁੱਚੀ ਟੀਮ ਨੇ ਐੱਸ.ਐੱਸ.ਪੀ. ਗੁਪਤਾ ਦਾ ਧੰਨਵਾਦ ਕੀਤਾ | ਇਸ ਮੌਕੇ ਸੇਵਾਮੁਕਤ ਬੈਂਕ ਅਫ਼ਸਰ ਸੁਖਦੇਵ ਸਿੰਘ ਮਾਨ, ਅਮਿਤ ਕਲਿਆਣ ਪ੍ਰਧਾਨ ਸੈਂਟਰਲ ਵਾਲਮੀਕਿ ਸਭਾ ਜਗਰਾਉਂ, ਸਰਪ੍ਰਸਤ ਪ੍ਰਦੀਪ ਕੁਮਾਰ, ਪ੍ਰਧਾਨ ਰਜਿੰਦਰ ਕੁਮਾਰ, ਪ੍ਰਧਾਨ ਸਨੀ ਸੁੰਦਰ, ਚੌਧਰੀ ਸੁਰਜੀਤ ਸਿੰਘ, ਭਾਗਾ ਸੰਦੀਪ ਧਾਲੀਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਸਵੱਦੀ ਪੱਛਮੀ ਵਿਖੇ ਹੜ੍ਹ ਪੀੜਤ ਪਰਿਵਾਰਾਂ ਨੂੰ ਇਯਾਲੀ ਨੇ ਦਿੱਤੀ ਮਾਲੀ ਮਦਦ <br/> ਅਗਲੀ ਖ਼ਬਰ ਲੁਧਿਆਣਾ ਦਿਹਾਤੀ ਜ਼ਿਲ੍ਹਾ ਕਾਂਗਰਸ ਦੀ ਪ੍ਰਧਾਨਗੀ ਲਈ ਕਈ ਚਿਹਰੇ ਦੌੜ 'ਚ <br/>
Ad Position 24