14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਵਿਧਾਇਕਾ ਬੀਬੀ ਮਾਣੂੰਕੇ ਦੇ ਯਤਨਾਂ ਸਦਕਾ ਜਗਰਾਉਂ ਦੀ ਕੱਚਾ ਮਲਕ ਰੋਡ ਬਣਨੀ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 21-09-2025
ਜਗਰਾਉਂ, 20 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਜਗਰਾਉਂ ਸ਼ਹਿਰ ਦੀ ਅਹਿਮ ਸੜਕ ਕੱਚਾ ਮਲਕ ਰੋਡ, ਜੋ ਕਿ ਬੁਰੀ ਤਰ੍ਹਾਂ ਟੁੱਟ ਚੁੱਕੀ ਸੀ, ਮੁੜ ਬਣਨੀ ਸ਼ੁਰੂ ਹੋ ਚੁੱਕੀ ਹੈ | ਇਸ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਵਿਧਾਇਕਾ ਬੀਬੀ ਮਾਣੂੰਕੇ ਵਲੋਂ ਟੱਕ ਲਗਾ ਕੇ ਕੀਤੀ ਗਈ | ਦੱਸਣਯੋਗ ਹੈ ਕਿ ਇਹ ਸ਼ਹਿਰ ਅਤੇ ਪਿੰਡਾਂ ਨੂੰ ਮਿਲਾਉਣ ਵਾਲੀ ਖਾਸ ਿਲੰਕ ਸੜਕ ਹੈ | ਇਸ ਸੜਕ ਦੇ ਟੁੱਟਣ ਨਾਲ ਸ਼ਹਿਰ ਵਾਸੀਆਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨ ਪੈ ਰਿਹਾ ਸੀ | ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਆਗੂ ਪ੍ਰੋਫੈਸਰ ਸੁਖਵਿੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਇਸ ਮੌਕੇ ਆਖਿਆ ਕਿ ਜਗਰਾਉਂ ਸ਼ਹਿਰ ਦੀ ਇਸ ਕੱਚਾ ਮਲਕ ਰੋਡ ਸੜਕ ਦੀ ਮਿਆਦ ਸਾਲ 2027 ਤੱਕ ਖ਼ਤਮ ਹੁੰਦੀ ਸੀ ਅਤੇ ਨਿਯਮਾਂ ਮੁਤਾਬਿਕ ਸਰਕਾਰ ਵਲੋਂ ਇਹ ਸੜਕ 2027 ਵਿਚ ਹੀ ਮੁੜ ਬਣਾਈ ਜਾਣੀ ਸੀ, ਪਰੰਤੂ ਸੀਵਰੇਜ ਦੀ ਸਮੱਸਿਆ ਆ ਜਾਣ ਕਾਰਨ ਅਤੇ ਪਾਣੀ ਦੀਆਂ ਪਾਈਪ ਲਾਈਨਜ਼ ਪਾਉਣ ਕਾਰਨ ਇਹ ਸੜਕ ਕਈ ਥਾਵਾਂ, ਖਾਸ ਕਰਕੇ ਫਾਟਕਾਂ ਤੋਂ ਸ਼ਹਿਰ ਵਾਲੇ ਪਾਸੇ ਬਹੁਤ ਹੀ ਬੁਰੀ ਤਰ੍ਹਾਂ ਨਾਲ ਟੁੱਟ ਗਈ ਸੀ | ਜਿਸ ਕਾਰਨ ਲੋਕਾਂ ਦਾ ਲੰਘਣਾ ਬਹੁਤ ਮੁਸ਼ਕਿਲ ਹੋ ਗਿਆ ਸੀ ਅਤੇ ਲੋਕ ਭਾਰੀ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਹੇ ਸਨ | ਇਸ ਲਈ ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਵੇਖਦੇ ਹੋਏ ਉਨ੍ਹਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਰੱਖਿਆ ਗਿਆ, ਜਿੰਨ੍ਹਾਂ ਵਲੋਂ ਕੱਚਾ ਮਲਕ ਰੋਡ ਸੜਕ ਨੂੰ ਮੁੜ ਬਣਾਉਣ ਲਈ ਮਨਜੂਰੀ ਦੇ ਦਿੱਤੀ ਅਤੇ ਫੰਡ ਜਾਰੀ ਕਰ ਦਿੱਤਾ | ਵਿਧਾਇਕਾ ਮਾਣੂੰਕੇ ਨੇ ਹੋਰ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਉੱਪਰ ਇਕ ਕਰੋੜ ਰੁਪਏ ਦਾ ਖਰਚਾ ਆਵੇਗਾ ਅਤੇ ਇਸ ਸੜਕ ਉੱਪਰ ਫਾਟਕਾਂ ਤੋਂ ਸ਼ਹਿਰ ਵਾਲੇ ਪਾਸੇ 750 ਮੀਟਰ 80 ਐੱਮ.ਐੱਮ. ਦੀ ਇੰਟਰਲੌਕਿੰਗ ਟਾਈਲਾਂ ਲਗਾਈਆਂ ਜਾਣਗੀਆਂ ਅਤੇ ਫਾਟਕਾਂ ਤੋਂ ਜੀ.ਟੀ.ਰੋਡ ਤੱਕ ਬਜ਼ਰੀ ਅਤੇ ਪ੍ਰੀਮਿਕਸ ਨਾਲ 22 ਫੁੱਟ ਚੌੜੀ ਬਣਾਈ ਜਾਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੰਡੀ ਬੋਰਡ ਦੇ ਜੇ.ਈ. ਪਰਿਮੰਦਰ ਸਿੰਘ, ਕੌਂਸਲਰ ਅਮਰਜੀਤ ਸਿੰਘ ਮਾਲਵਾ, ਕੌਂਸਲਰ ਸਤੀਸ਼ ਕੁਮਾਰ ਪੱਪੂ, ਕੌਂਸਲਰ ਕੰਵਰਪਾਲ ਸਿੰਘ, ਸਾਬਕਾ ਕੌਂਸਲਰ ਕਰਮਜੀਤ ਕੈਂਥ, ਸਾਜਨ ਮਲਹੋਤਰਾ, ਅਮਰਦੀਪ ਸਿੰਘ ਟੂਰੇ ਤੋਂ ਇਲਾਵਾ ਵੱਡੀ ਗਿਣਤੀ ਕੱਚਾ ਮਲਕ ਰੋਡ ਨਿਵਾਸੀ ਵੀ ਹਾਜ਼ਰ ਸਨ |
ਲੋਕ ਸੜਕ ਬਣਨ ਤੋਂ ਪਹਿਲਾਂ ਪਾਈਪ ਲਾਈਨ ਦਾ ਕੰਮ ਮੁਕੰਮਲ ਕਰਵਾਉਣ-ਵਿਧਾਇਕਾ ਮਾਣੂੰਕੇ
ਸੜਨ ਦੇ ਨਿਰਮਾਣ ਕਾਰਜ ਸ਼ੁਰੂ ਕਰਨ ਵੇਲੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕੱਚਾ ਮਲਕ ਰੋਡ ਦੇ ਵਸਨੀਕਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਉਹ ਆਪੋ-ਆਪਣੇ ਘਰਾਂ ਅੱਗੇ ਸੀਵਰੇਜ ਅਤੇ ਪਾਣੀ ਦੀਆਂ ਪਾਈਪਾਂ ਪਾਉਣ ਦਾ ਕੰਮ ਮੁਕੰਮਲ ਸੜਕ ਬਣਨ ਤੋਂ ਪਹਿਲਾਂ-ਪਹਿਲਾਂ ਕਰਵਾ ਲੈਣ ਅਤੇ ਜੇਕਰ ਕੋਈ ਬਾਅਦ ਵਿਚ ਸੜਕ ਪੁੱਟ ਕੇ ਪਾਈਪ ਲਾਈਨ ਪਾਵੇਗਾ ਤਾਂ ਇਸ ਨਾਲ ਜਿੱਥੇ ਸੜਕ ਜ਼ਲਦੀ ਟੁੱਟ ਜਾਂਦੀ ਹੈ ਅਤੇ ਬਿਨਾਂ ਵਜ੍ਹਾ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਿੱਧਵਾਂ ਕਾਲਜ ਵਿਖੇ ਵਿਸ਼ਵ ਓਜ਼ੋਨ ਦਿਵਸ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਭਾਕਿਯੂ ਡਕੌਂਦਾ ਵਲੋਂ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਜਾਰੀ <br/>
Ad Position 24