14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਿੱਧਵਾਂ ਕਾਲਜ ਵਿਖੇ ਵਿਸ਼ਵ ਓਜ਼ੋਨ ਦਿਵਸ ਸੰਬੰਧੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 21-09-2025
ਚੌਂਕੀਮਾਨ, 20 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਨਾਮਵਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵੂਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਦੀ ਅਗਵਾਈ ਅਧੀਨ ਕਾਲਜ ਦੇ ਜੀਵ ਵਿਗਿਆਨ, ਬਨਸਪਤੀ ਵਿਗਿਆਨ, ਈਕੋ ਕਲੱਬ, ਐੱਨ.ਐੱਸ.ਐੱਸ. ਯੂਨਿਟਾਂ ਅਤੇ ਰੈੱਡ ਰੀਬਨ ਕਲੱਬ ਵਲੋਂ ਸਾਂਝੇ ਰੂਪ ਵਿਚ 'ਵਿਸ਼ਵ ਓਜ਼ੋਨ ਦਿਵਸ' ਮਨਾਇਆ ਗਿਆ | ਇਸ ਸਮਾਗਮ ਦਾ ਵਿਸ਼ਾ 'ਪਲਾਸਟਿਕ ਮੁਕਤ ਕੈਂਪਸ' ਰੱਖਿਆ ਗਿਆ | ਸਮਾਗਮ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਸਹੁੰ ਚੁੱਕਣ ਨਾਲ ਹੋਈ, ਜਿਸ ਵਿਚ ਉਹਨਾਂ ਪਲਾਸਟਿਕ ਮੁਕਤ ਜੀਵਨ ਸ਼ੈਲੀ ਨੂੰ ਅਪਣਾਉਣ ਦਾ ਪ੍ਰਣ ਲਿਆ ਅਤੇ ਵਿਭਿੰਨ ਸਮੁਦਾਇਕ ਗਰੁੱਪਾਂ ਦੇ ਨਿਰਮਾਣ ਰਾਹੀਂ ਪਲਾਸਟਿਕ ਦੇ ਮਾਰੂ ਪ੍ਰਭਾਵ ਪ੍ਰਤੀ ਜਾਗਰੂਕਤਾ ਫੈਲਾਉਂਦਿਆਂ ਵਾਤਾਵਰਨ ਹਿਤੈਸ਼ੀ ਗਤੀਵਿਧੀਆਂ ਦਾ ਆਯੋਜਨ ਕੀਤਾ | ਉਨ੍ਹਾਂ ਕੈਂਪਸ ਵਿਚ ਸਫ਼ਾਈ ਅਭਿਆਨ ਸ਼ੁਰੂ ਕਰਦਿਆਂ ਬੇ-ਲੋੜੀਂਦੇ ਪਲਾਸਟਿਕ ਦੇ ਲਿਫ਼ਾਫੇ, ਬੋਤਲਾਂ ਨੂੰ ਇਕੱਤਰ ਕਰਕੇ ਉਨ੍ਹਾਂ ਦੀ ਪੁਨਰ ਵਰਤੋਂ ਰਾਹੀਂ ਸਜਾਵਟੀ ਵਸਤਾਂ ਨੂੰ ਤਿਆਰ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਦੀ ਪਲਾਸਟਿਕ ਮੁਕਤ ਅਭਿਆਨ ਵਿਚ ਭਾਗੀਦਾਰੀ ਲਈ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਕੀਤੀ ਪਹਿਲ ਕਦਮੀ ਆਮ ਲੋਕਾਂ ਲਈ ਪ੍ਰੇਰਨਾਮਈ ਸਾਬਿਤ ਹੋਵੇਗੀ | ਇਹ ਸਮਾਗਮ ਡਾ: ਅਮਨਦੀਪ ਕੌਰ, ਪ੍ਰੋ: ਗੁਰਜੀਤ ਸਿੰਘ ਅਤੇ ਡਾ: ਮਨਪ੍ਰੀਤ ਕੌਰ ਦੀ ਅਗਵਾਈ ਅਧੀਨ ਸਫ਼ਲਤਾਪੂਰਵਕ ਨੇਪਰੇ ਚੜਿ੍ਹਆ |

Ad Position 22
No active advertisement
ਪਿਛਲੀ ਖ਼ਬਰ ਨਵ-ਨਿਯੁਕਤ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਦਾ ਸਨਮਾਨ <br/> ਅਗਲੀ ਖ਼ਬਰ ਵਿਧਾਇਕਾ ਬੀਬੀ ਮਾਣੂੰਕੇ ਦੇ ਯਤਨਾਂ ਸਦਕਾ ਜਗਰਾਉਂ ਦੀ ਕੱਚਾ ਮਲਕ ਰੋਡ ਬਣਨੀ ਸ਼ੁਰੂ <br/>
Ad Position 24