14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪਿੰਡ ਲੰਮਾ-ਜੱਟਪੁਰਾ ਵਿਖੇ ਖ਼ੂਨਦਾਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 21-09-2025
ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਪੰਜੂਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਲੰਮਾ-ਜੱਟਪੁਰਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਵੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ ਮੈਗਾ ਖੂਨਦਾਨ ਡਰਾਈਵ ਦੁਨੀਆਂ ਦੀ ਸਭ ਤੋਂ ਵੱਡੀ ਮੁਹਿੰਮ ਤਹਿਤ ਤੇਰਾਪੰਥ ਯੁਵਕ ਪ੍ਰੀਸ਼ਦ ਜਗਰਾਉਂ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਸੰਤ ਬਾਬਾ ਬਲਵੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਨੌਜਵਾਨ ਲੜਕੇ-ਲੜਕੀਆਂ ਵਲੋਂ 40 ਯੂਨਿਟ ਖ਼ੂਨ ਬੜੇ ਉਤਸ਼ਾਹ ਨਾਲ ਖ਼ੂਨਦਾਨ ਕੀਤਾ ਗਿਆ | ਉਨ੍ਹਾਂ ਆਖਿਆ ਕਿ ਖ਼ੂਨ ਦੀ ਇਕ-ਇਕ ਬੂੰਦ ਲੋਕਾਂ ਦੀਆਂ ਕੀਮਤੀ ਜ਼ਿੰਦਗੀਆਂ ਨੂੰ ਬਚਾ ਸਕਦਾ ਹੈ, ਇਸ ਲਈ ਖ਼ੂਨਦਾਨ ਨੂੰ ਦੁਨੀਆਂ ਦੇ ਸਭ ਤੋਂ ਉੱਤਮ ਦਾਨਾਂ ਵਿਚ ਗਿਣਿਆਂ ਜਾਂਦਾ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸਮਾਜ ਦੀ ਭਲਾਈ ਲਈ ਖ਼ੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਜੋ ਲੋੜਵੰਦਾਂ ਦੀ ਮਦਦ ਹੋ ਸਕੇ | ਇਸ ਮੌਕੇ ਬੀਬੀ ਗੁਰਸ਼ਰਨ ਕੌਰ, ਗੁਰਸੇਵਕ ਸਿੰਘ, ਅੰਮਿ੍ਤਪਾਲ ਸਿੰਘ, ਗੁਰਸਿਮਰਨ ਸਿੰਘ, ਜਗਦੇਵ ਸਿੰਘ, ਇੰਦਰਜੀਤ ਸਿੰਘ, ਬਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗਗਨਪ੍ਰੀਤ ਸਿੰਘ, ਬੂਟਾ ਸਿੰਘ, ਮਿਸਤਰੀ ਬਲਜੀਤ ਸਿੰਘ ਅਖਾੜਾ, ਹਰਜੀਤ ਸਿੰਘ, ਮੁਨੀਸ਼ ਕੁਮਾਰ, ਹਰਪ੍ਰੀਤ ਸਿੰਘ ਜਗਰਾਉਂ, ਅਰਹਮ ਜੈਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ 'ਚ ਜਿੱਤੇ 97 ਤਗਮੇ ਅਗਲੀ ਖ਼ਬਰ ਐੱਨ.ਐੱਸ.ਐੱਸ ਵਲੰਟੀਅਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਵਾਨਾ ਹੋਏ <br/>
Ad Position 24