06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਆਂਡਲੂ ਦੇ ਦਰਜਨ ਕਿਸਾਨਾਂ ਦੀਆਂ ਮੋਟਰਾਂ ਤੋਂ ਟਰਾਂਸਫਾਰਮਰ ਚੋਰੀ

Ad Position 21
No active advertisement
ਅਜੀਤ ਡੈਸਕ 18-10-2025
ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਨਜ਼ਦੀਕੀ ਪਿੰਡ ਆਂਡਲੂ ਵਿਖੇ ਪਿਛਲੇ 10-12 ਦਿਨਾਂ ਤੋਂ ਚੋਰ ਗਰੋਹ ਪੂਰੀ ਤਰ੍ਹਾਂ ਸਰਗਰਮ ਹੈ, ਜੋ ਨਿੱਤ ਨਵੀਂ ਰਾਤ ਵੱਖ-ਵੱਖ ਕਿਸਾਨਾਂ ਦੀਆਂ ਮੋਟਰਾਂ ਨੂੰ ਨਿਸ਼ਾਨਾ ਬਣਾਉਂਦਿਆ ਬਿਜਲੀ ਵਾਲੇ ਟਰਾਂਸਫਾਰਮਰ ਚੋਰੀ ਕਰ ਰਹੇ ਹਨ | ਇਸ ਮੌਕੇ ਚੋਰਾਂ ਵਲੋਂ ਭੰਨਤੋੜ ਕੀਤੇ ਗਏ ਟਰਾਂਸਫਾਰਮਰ ਪੱਤਰਕਾਰਾਂ ਨੂੰ ਦਿਖਾਉਂਦਿਆ ਜਥੇਦਾਰ ਗੁਰਮੇਲ ਸਿੰਘ ਆਂਡਲੂ, ਹਰਵੀਰ ਸਿੰਘ ਦਿਉਲ, ਗੁਰਵਿੰਦਰ ਸਿੰਘ ਤੇ ਜਰਨੈਲ ਸਿੰਘ ਨੇ ਦੱਸਿਆ ਕਿ ਚੋਰਾਂ ਵਲੋਂ ਰੋਜ਼ਾਨਾ ਟਰਾਂਸਫਾਰਮਰ ਚੋਰੀ ਕਰਕੇ ਕਿਸਾਨਾਂ ਦਾ ਵੱਡੇ ਪੱਧਰ 'ਤੇ ਆਰਥਿਕ ਨੁਕਸਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿੰਡ ਆਂਡਲੂ ਸਮੇਤ ਆਸ-ਪਾਸ ਦੇ ਪਿੰਡਾਂ ਦੇ ਦਰਜਨ ਕਿਸਾਨਾਂ ਦੀਆਂ ਮੋਟਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ | ਇਸ ਸੰਬੰਧ ਵਿਚ ਪੁਲਿਸ ਥਾਣਾ ਸਦਰ ਰਾਏਕੋਟ ਤੇ ਬਿਜਲੀ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੋਲਡਨ ਅਰਥ ਸਕੂਲ ਪੰਡੋਰੀ ਵਿਦਿਆਰਥੀਆਂ ਦਾ ਆਰਟ ਐਂਡ ਕਰਾਫਟ ਮੁਕਾਬਲੇ 'ਚ ਚੰਗਾ ਪ੍ਰਦਰਸ਼ਨ ਅਗਲੀ ਖ਼ਬਰ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਤਰਨ ਤਾਰਨ ਜ਼ਿਮਨੀ ਚੋਣ 'ਚ ਸ਼ਾਨਦਾਰ ਜਿੱਤ ਦਾ ਦਾਅਵਾ ਠੋਕਿਆ
Ad Position 24