12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ 26 ਨੂੰ

Ad Position 21
No active advertisement
ਅਜੀਤ ਡੈਸਕ 22-10-2025
ਗੁਰੂਸਰ ਸੁਧਾਰ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸਮੂਹ ਨਾਮਦੇਵ ਭਾਈਚਾਰੇ ਸੁਧਾਰ ਬਾਜ਼ਾਰ ਵਲੋਂ ਨਗਰ ਦੀਆਂ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 755ਵਾਂ ਜਨਮ ਦਿਹਾੜਾ 26 ਅਕਤੂਬਰ ਨੂੰ ਗੁਰਦੁਆਰਾ ਸਿੰਘ ਸਭਾ ਸੁਧਾਰ ਬਾਜ਼ਾਰ ਵਿਖੇ ਸ਼ਰਧਾ ਭਾਵਨਾ ਮਨਾਇਆ ਜਾਵੇਗਾ | ਇਸ ਦਿਨ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਲੋਕਲ ਜਥੇ ਤੋਂ ਇਲਾਵਾ ਭਾਈ ਮਨੋਹਰ ਸਿੰਘ ਖ਼ਾਲਸਾ ਦਾ ਕੀਰਤਨੀ ਜਥਾ ਸ਼ਬਦ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ ਜਦਕਿ ਇਤਿਹਾਸਕ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਸੁਧਾਰ ਦੇ ਉੱਘੇ ਕਥਾਵਾਚਕ ਭਾਈ ਰਵਿੰਦਰਪਾਲ ਸਿੰਘ ਸੰਗਤਾਂ ਨੂੰ ਕਥਾ-ਵਿਚਾਰਾਂ ਰਾਹੀਂ ਸ਼੍ਰੋਮਣੀ ਭਗਤ ਨਾਮਦੇਵ ਦੇ ਜੀਵਨ ਤੋਂ ਜਾਣੂੰ ਕਰਵਾਉਣਗੇ |

Ad Position 22
No active advertisement
ਪਿਛਲੀ ਖ਼ਬਰ 75 ਲੱਖ ਦੀ ਠੱਗੀ ਮਾਰਨ ਵਾਲੀ ਲੜਕੀ ਤੇ ਮਾਪਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਧੀਰਪੁਰ ਵਾਸੀ ਅਮਨਦੀਪ ਕੌਰ ਨੇ ਇੰਟਰਨੈਸ਼ਨਲ ਖੇਡਾਂ ਵਿਚ ਜਿੱਤਿਆ ਸੋਨ ਤਗਮਾ
Ad Position 24