14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਹਲਵਾਰਾ ਸਿਵਲ ਏਅਰਪੋਰਟ 'ਤੇ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਦੇ ਜਵਾਨ ਵਲੋਂ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 06-11-2025
ਹਲਵਾਰਾ, 5 ਨਵੰਬਰ (ਮਨਦੀਪ ਸਿੰਘ ਉੱਭੀ)-ਹਲਵਾਰਾ ਹਵਾਈ ਅੱਡੇ ਦੀ ਸੁਰੱਖਿਆ ਗਾਰਡ ਵਿਚ ਤਾਇਨਾਤ ਬਲਜੀਤ ਸਿੰਘ ਬੰਬ (36) ਨੇ ਨਸ਼ੇ ਦੀ ਵੱਧ ਮਾਤਰਾ ਲੈ ਕੇ ਖੁਦਕੁਸ਼ੀ ਕਰ ਲਈ ਹੈ | ਬਲਜੀਤ ਸਿੰਘ ਨੇ ਖੁਦਕੁਸ਼ੀ ਨੋਟ ਵਿਚ ਆਪਣੀ ਮੌਤ ਦਾ ਜਿੰਮੇਵਾਰ ਪਤਨੀ ਅਤੇ ਸੱਸ ਨੂੰ ਠਹਿਰਾਇਆ ਹੈ | ਕਾਂਸਟੇਬਲ ਬਲਜੀਤ ਸਿੰਘ ਨੇ ਸੂਸਾਈਡ ਨੋਟ ਵਿਚ ਲਿਖਿਆ ਹੈ ਕਿ ਉਹ ਆਪਣੀ ਪਤਨੀ ਅਤੇ ਸੱਸ ਤੋਂ ਦੁਖੀ ਹੋ ਕੇ ਜੀਵਨ ਲੀਲਾ ਖ਼ਤਮ ਕਰ ਰਿਹਾ ਹੈ | ਬਲਜੀਤ ਸਿੰਘ ਨੇ ਅੱਗੇ ਲਿਖਿਆ ਕਿ ਉਸ ਦੀ ਪਤਨੀ ਦਲਜੀਤ ਕੌਰ ਪਿਛਲੇ ਚਾਰ ਸਾਲਾਂ ਤੋਂ ਆਪਣੇ ਇਕਲੌਤੇ ਪੁੱਤਰ ਅਰਪਨਜੋਤ ਸਿੰਘ ਸੰਧੂ ਨਾਲ ਪੇਕੇ ਘਰ ਰਹਿ ਰਹੀ ਹੈ | ਖ਼ੁਦਕੁਸ਼ੀ ਪੱਤਰ ਵਿਚ ਬਲਜੀਤ ਸਿੰਘ ਨੇ ਆਪਣੀ ਦੁਖਦਾਈ ਕਹਾਣੀ ਦੱਸੀ ਅਤੇ ਲਿਖਿਆ ਕਿ ਉਹ ਪਿਛਲੇ ਚਾਰ ਸਾਲਾਂ ਵਿਚ ਕਈ ਵਾਰ ਆਪਣੇ ਪੁੱਤਰ ਅਰਪਨਜੋਤ ਸਿੰਘ ਸੰਧੂ ਨੂੰ ਇਕੱਲੇ ਅਤੇ ਕਈ ਵਾਰ ਰਿਸ਼ਤੇਦਾਰਾਂ ਨਾਲ ਮਿਲਣ ਗਿਆ ਸੀ, ਪਰ ਉਸ ਨੂੰ ਕਦੇ ਮਿਲਣ ਨਹੀਂ ਦਿੱਤਾ ਗਿਆ | ਆਪਣੇ ਪੁੱਤਰ ਦੇ ਅਲੱਗ ਹੋਣ ਦੌਰਾਨ, ਉਸ ਨੇ ਸ਼ਰਾਬ ਅਤੇ ਹੋਰ ਨਸ਼ੇ ਕਰਨ ਲੱਗ ਪਿਆ | ਅੱਜ ਵੱਧ ਨਸ਼ਾ ਕਰਕੇ ਆਤਮ ਹੱਤਿਆ ਕਰਨ ਜਾ ਰਿਹਾ ਹਾਂ | ਐੱਸ.ਐੱਚ.ਓ. ਗੁਰਦੀਪ ਸਿੰਘ ਨੇ ਦੱਸਿਆ ਕਿ ਮਿ੍ਤਕ ਕਾਂਸਟੇਬਲ ਬਲਜੀਤ ਸਿੰਘ ਦੀ ਪਤਨੀ ਅਤੇ ਉਸ ਦੀ ਸੱਸ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ | ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਲਈ ਉੱਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ ਦੇ ਪਿੰਡ ਆਲਮਪੁਰਾ ਇਕ ਪੁਲਿਸ ਪਾਰਟੀ ਭੇਜੀ ਜਾ ਰਹੀ ਹੈ | ਬਲਜੀਤ ਸਿੰਘ ਦੀ ਦੇਹ ਦਾ ਪੋਸਟਮਾਰਟਮ ਅੱਜ ਵੀਰਵਾਰ 6 ਨਵੰਬਰ ਨੂੰ ਕੀਤਾ ਜਾਵੇਗਾ | ਬਲਜੀਤ ਸਿੰਘ ਦੀ ਮਾਤਾ ਚਰਨਜੀਤ ਕੌਰ ਨੂੰ ਵਿਸ਼ਵਾਸ ਨਹੀਂ ਹੋ ਰਿਹਾ ਸੀ ਕਿ ਉਸ ਦਾ ਪੁੱਤਰ ਦੁਨੀਆ ਤੋਂ ਚਲਿਆ ਗਿਆ ਹੈ, ਪਰਿਵਾਰ ਗਹਿਰੇ ਸਦਮੇਂ ਵਿਚ ਹੈ | ਮੁਲਾਜ਼ਮ ਦੀ ਮਾਤਾ ਚਰਨਜੀਤ ਕੌਰ ਦੇ ਬਿਆਨ 'ਤੇ ਤਹਿਸੀਲ ਜ਼ੀਰਾ (ਫਿਰੋਜ਼ਪੁਰ) ਦੇ ਬਿਆਨ 'ਤੇ ਬਲਜੀਤ ਸਿੰਘ ਦੀ ਪਤਨੀ ਦਲਜੀਤ ਕੌਰ ਅਤੇ ਸੱਸ ਲਖਵਿੰਦਰ ਕੌਰ 'ਤੇ ਖ਼ੁਦਕੁਸ਼ੀ ਲਈ ਥਾਣਾ ਸੁਧਾਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜਗਰਾਉਂ 'ਚ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਬੀ.ਕੇ.ਯੂੂ ਡਕੌਂਦਾ ਨੇ ਕੋਲਡ ਸਟੋਰ ਸਾਹਮਣੇ ਲਗਾਇਆ ਰੋਸ ਧਰਨਾ
Ad Position 24