14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 06-11-2025
ਜਗਰਾਉਂ, 5 ਨਵੰਬਰ (ਵਿਨੋਦ ਕੁਮਾਰ)-ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਨਾਲ ਕੀਤੀ ਗਈ | ਇਸ ਮੌਕੇ ਸਕੂਲ ਦੇ ਅਧਿਆਪਕ ਬਲਜੀਤ ਸਿੰਘ ਨੇ ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਵਿਦਿਆਰਥਣਾਂ ਦਿਲਪ੍ਰੀਤ ਕੌਰ, ਵੰਸਿਕਾ, ਗੁਰਲੀਨ ਕੌਰ, ਤਨਵੀਰ ਕੌਰ ਅਤੇ ਅਵਿਕਾ ਨੇ ਸ਼ਬਦ 'ਸਭ ਤੋਂ ਵੱਡਾ ਸਤਿਗੁਰ ਨਾਨਕ' ਬੜੀ ਭਾਵਨਾ ਨਾਲ ਪੇਸ਼ ਕੀਤਾ | ਇਸ ਸਮੇਂ ਸਮਰੀਤ ਕੌਰ, ਖੁਸ਼ਪ੍ਰੀਤ ਕੌਰ, ਖੁਸ਼ਦੀਪ ਕੌਰ, ਜਸਲੀਨ ਅਤੇ ਗੁਰਸੀਰਤ ਨੇ ਸ਼ਬਦ 'ਸਤਿਗੁਰ ਨਾਨਕ ਪ੍ਰਗਟਿਆ' ਗਾ ਕੇ ਸਮਾਗਮ ਨੂੰ ਰੂਹਾਨੀ ਮਾਹੌਲ ਨਾਲ ਭਰ ਦਿੱਤਾ | ਇਸ ਮੌਕੇ ਮਨਸਹਿਜ, ਨਵਰਾਜ ਅਤੇ ਯੁਵਰਾਜ ਨੇ ਸੁਰੀਲਾ ਗੀਤ ਪੇਸ਼ ਕਰਕੇ ਸਮਾਗਮ ਵਿਚ ਚਾਰ ਚੰਨ ਲਾਏ | ਇਸਰੀਤ, ਅਨੁਰੀਤ ਅਤੇ ਜਪਨੂਰ ਕੌਰ ਨੇ ਸ਼ਬਦ ਗਾਏ | ਮੰਚ ਸੰਚਾਲਨ ਵਿਦਿਆਰਥੀ ਖੁਸ਼ਪ੍ਰੀਤ ਕੌਰ ਅਤੇ ਤਨਵੀਰ ਕੌਰ ਵਲੋਂ ਕੀਤਾ ਗਿਆ | ਸਮਾਗਮ ਦੇ ਅੰਤ 'ਤੇ ਪਿ੍ੰਸੀਪਲ ਰੀਨਾ ਜੈਦਿਕਾ ਅਤੇ ਵਾਈਸ ਪਿ੍ੰਸੀਪਲ ਬੇਅੰਤ ਬਾਵਾ ਨੇ ਵਿਦਿਆਰਥੀਆਂ ਦੀ ਪ੍ਰਸਤੁਤੀ ਦੀ ਖੂਬ ਪ੍ਰਸ਼ੰਸਾ ਕੀਤੀ | ਇਸ ਸਮੇਂ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦੁਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਸਿੱਧੂ ਯੂ.ਐੱਸ.ਏ. ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹੇਰਾਂ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ
Ad Position 24