14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 06-11-2025
ਸਿੱਧਵਾਂ ਬੇਟ, 5 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ | ਜਿਸ ਵਿਚ ਇਕ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਬੱਚਿਆਂ ਅਤੇ ਅਧਿਆਪਕਾਂ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਕਰਕੇ ਕੀਤੀ ਗਈ | ਉਪਰੰਤ ਅਰਦਾਸ ਬੇਨਤੀ ਕਰਕੇ ਬੱਚਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਸ਼ਬਦ, ਗੀਤ ਕਵਿਸ਼ਰੀ ਅਤੇ ਕਵਿਤਾਵਾਂ ਪੇਸ਼ ਕੀਤੀਆਂ | ਸਕੂਲ ਦੇ ਇੰਚਾਰਜ ਮੈਡਮ ਕੰਚਨ ਰਾਣੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਵਾਈਸ ਪਿ੍ੰਸੀਪਲ ਕਮਲੇਸ਼ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ, ਚੇਅਰਮੈਨ ਭੁਪਿੰਦਰ ਗੁਪਤਾ ਅਤੇ ਸਮੂਹ ਸਕੂਲ ਸਟਾਫ਼ ਵਲੋਂ ਬੱਚਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਬੱਚਿਆਂ ਨੂੰ ਪ੍ਰਸ਼ਾਦ ਵੀ ਵੰਡਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨਾ ਵਿੱਦਿਆ ਦੇ ਭਗਵਾਂਕਰਨ ਦੀ ਸਾਜਿਸ਼- ਮਾ: ਗੁਰਦੀਪ ਦਿਓਲ/ਗੁਰਪ੍ਰੀਤ ਕਾਲਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀ.ਐੱਚ.ਜੀ. ਖ਼ਾਲਸਾ ਸਕੂਲ ਸੁਧਾਰ ਤੋਂ ਸ਼ਾਨਦਾਰ ਨਗਰ ਕੀਰਤਨ ਸਜਾਇਆ
Ad Position 24