14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪੰਜਾਬ ਯੂਨੀਵਰਸਿਟੀ 'ਤੇ ਕੇਂਦਰ ਦਾ ਤਾਨਾਸ਼ਾਹੀ ਹਮਲਾ ਨਾ-ਸਹਿਣਯੋਗ-ਲਲਤੋਂ

Ad Position 21
No active advertisement
ਅਜੀਤ ਡੈਸਕ 06-11-2025
ਮੁੱਲਾਂਪੁਰ-ਦਾਖਾ, 5 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਯੂਨੀਵਰਸਿਟੀ ਦੀ ਚੁਣੀ ਹੋਈ ਸੈਨੇਟ ਅਤੇ ਸਿੰਡੀਕੇਟ ਨੂੰ ਕੇਂਦਰ ਦੀ ਫਾਸੀਵਾਦੀ ਹਕੂਮਤ ਵਲੋਂ ਗੈਰ-ਜ਼ਮਹੂਰੀ ਢੰਗ ਨਾਲ ਭੰਗ ਕਰ ਦੇਣਾ ਪੰਜਾਬੀਆਂ ਦੀ ਵਿਰਾਸਤ 'ਤੇ ਹਮਲਾ ਸਹਿਣ ਨਹੀਂ ਹੋਵੇਗਾ | ਇਹ ਪ੍ਰਗਟਾਵਾ ਪੰਜਾਬ ਯੂਨੀਵਰਸਿਟੀ ਦੀ ਚੁਣੀ ਹੋਈ ਸੈਨੇਟ ਤੇ ਸਿੰਡੀਕੇਟ ਭੰਗ ਕੀਤੇ ਜਾਣ ਬਾਅਦ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਲੁਧਿਆਣਾ ਦੇ ਜ਼ਿਲ੍ਹਾ ਸਕੱਤਰ ਮਾ: ਜਸਦੇਵ ਸਿੰਘ ਲਲਤੋਂ ਵਲੋਂ ਕੀਤਾ | ਉਨ੍ਹਾਂ ਕਿਹਾ ਕਿ 90 ਮੈਂਬਰੀ ਸੈਨੇਟ ਨੂੰ 31 ਮੈਂਬਰੀ ਬਣਾ ਕੇ ਪੰਜਾਬ ਦੇ ਸੂਬਾਈ ਅਧਿਕਾਰਾਂ ਨੂੰ ਚਕਨਾਚੂਰ ਕਰਨ ਵਾਲੀ ਕੇਂਦਰ ਸਰਕਾਰ ਵਲੋਂ ਇਸ ਸੈਨੇਟ ਲਈ ਪੰਜਾਬ ਦਾ ਇਕ ਵੀ ਮੈਂਬਰ ਨਾ ਲੈਣਾ ਦੁਖਦਾਇਕ ਹੈ | ਜਸਦੇਵ ਸਿੰਘ ਲਲਤੋਂ ਕਿਹਾ ਕਿ ਸਾਡੀ ਜਥੇਬੰਦੀ 'ਪੰਜਾਬ ਯੂਨੀਵਰਸਿਟੀ ਬਚਾਓ' ਮੋਰਚੇ ਦਾ ਸਮਰਥਨ ਅਤੇ ਸਾਥ ਦੇਣ ਦਾ ਐਲਾਨ ਕਰਦੀ ਹੈ | ਲਲਤੋਂ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਯੂਨੀਵਸਿਟੀ ਦੇ ਵਿਵਾਦਪੂਰਨ ਹਲਫਨਾਮਾ ਨੂੰ ਵਾਪਿਸ ਕਰਵਾਉਣ ਲਈ ਪੰਜਾਬ ਵਿਧਾਨ ਸਭਾ 'ਚ ਵਿਸ਼ੇਸ਼ ਇਜ਼ਲਾਸ ਸੱਦ ਕੇ ਇਸ ਕਾਰਵਾਈ ਨੂੰ ਮੁੱਢੋਂ ਰੱਦ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪੀਸ ਪਬਲਿਕ ਸਕੂਲ ਭਨੋਹੜ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਸਮਾਗਮ ਅਗਲੀ ਖ਼ਬਰ ਮਰਹੂਮ ਕਬੱਡੀ ਖਿਡਾਰੀ ਤੇਜਪਾਲ ਖੈਹਿਰਾ ਗਿੱਦੜਵਿੰਡੀ ਨੂੰ ਸੈਂਕੜੇ ਲੋਕਾਂ ਨੇ ਦਿੱਤੀ ਅੰਤਿਮ ਵਿਦਾਇਗੀ
Ad Position 24