26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੰਜਾਬ ਯੂਨੀਵਰਸਿਟੀ ਬਾਰੇ ਕੇਂਦਰ ਦਾ ਫ਼ੈਸਲਾ ਰਾਜ ਦੀ ਖੁਦਮੁਖਤਿਆਰੀ ਨੂੰ ਢਾਹ-ਇਯਾਲੀ

Ad Position 21
No active advertisement
ਅਜੀਤ ਡੈਸਕ 07-11-2025
ਮੁੱਲਾਂਪੁਰ-ਦਾਖਾ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਯੂਨੀਵਰਸਿਟੀ ਦੇ ਕੰਮਾਂ ਲਈ ਸੈਨੇਟ ਅਤੇ ਸਿੰਡੀਕੇਟ ਨੂੰ ਕੇਂਦਰ ਸਰਕਾਰ ਵਲੋਂ ਭੰਗ ਕਰ ਦੇਣ ਵਾਲਾ ਫ਼ੈਸਲਾ ਪੰਜਾਬੀਆਂ ਨਾਲ ਧੱਕੇਸ਼ਾਹੀ ਹੈ, ਪੁਰਾਣੀ ਸੈਨੇਟ ਤੇ ਸਿੰਡੀਕੇਟ ਮੁੜ ਬਹਾਲੀ ਲਈ 10 ਨਵੰਬਰ ਨੂੰ ਹੋਣ ਵਾਲੇ 'ਯੂਨੀਵਰਸਿਟੀ ਬਚਾਓ ਮੋਰਚਾ' ਨੂੰ ਪੂਰਾ ਸਹਿਯੋਗ ਹੋਵੇਗਾ, ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਸੀਨੀਅਰ ਆਗੂ, ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ ਵਲੋਂ ਕੀਤਾ | ਐੱਮ.ਐੱਲ.ਏ. ਇਯਾਲੀ ਨੇ ਕਿਹਾ ਕਿ ਭਾਰੀ ਵਿਰੋਧ ਬਾਅਦ ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਲਾਗੂ ਕਰਨ ਲਈ ਭਾਵੇਂ ਰੋਕ ਲਗਾ ਦਿੱਤੀ, ਪਰ ਨੋਟੀਫਿਕੇਸ਼ਨ ਰੱਦ ਨਹੀਂ ਕੀਤਾ ਗਿਆ | ਇਯਾਲੀ ਨੇ ਕਿਹਾ ਕਿ ਲੋਕ ਰੋਹ ਅੱਗੇ ਝੁਕਦਿਆਂ ਕੇਂਦਰ ਵਲੋਂ ਪ੍ਰਬੰਧਕੀ ਢਾਂਚੇ ਨੂੰ ਲੈ ਕੇ ਨੋਟੀਫਿਕੇਸ਼ਨ ਬਾਰੇ ਵਿਆਪਕ ਸਲਾਹ ਦੀ ਗੱਲ ਕੀਤੀ, ਅਜਿਹਾ ਪਹਿਲਾਂ ਵੀ ਹੋ ਸਕਦਾ ਸੀ | ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ 'ਤੇ ਇਕ ਡਾਕਾ ਮਾਰ ਰਹੀ ਹੈ, ਕੇਂਦਰ ਵਲੋਂ ਯੂਨੀਵਰਸਿਟੀ ਸਬੰਧੀ ਨਵੇਂ ਨੋਟੀਫਿਕੇਸ਼ਨ ਵਿਚ ਸੈਨੇਟ ਮੈਂਬਰਾਂ ਦੀ ਗਿਣਤੀ ਅੱਧ ਨਾਲੋਂ ਘੱਟ ਕਰ ਦੇਣਾ ਬੇਹੱਦ ਦੁਖਦਾਇਕ ਹੈ | ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਕੇਂਦਰ ਦੇ ਨਵੇਂ ਫ਼ੈਸਲੇ ਨਾਲ ਪੰਜਾਬ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਨੂੰ ਜਿਥੇ ਢਾਹ ਲੱਗੇਗੀ, ਉੱਥੇ ਵਿਦਿਆਰਥੀ ਜਥੇਬੰਦੀਆਂ ਆਪਣੇ ਹੱਕਾਂ ਤੋਂ ਵਾਂਝਾ ਹੋਣਗੀਆਂ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ 30 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਤਸਕਰ ਸੀਮਾ ਅਤੇ 50 ਗ੍ਰਾਮ ਹੈਰੋਇਨ ਸਮੇਤ ਤਸਕਰ ਕਰਮਜੀਤ ਸਿੰਘ ਮੋਨੂੰ ਕਾ... ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਹਲਕਾ ਜਗਰਾਉਂ ਦੇ 33 ਪਿੰਡਾਂ ਅਤੇ ਸ਼ਹਿਰ ਦੇ 23 ਵਾਰਡਾਂ ਦੀਆਂ ਵਿਲੇਜ/ਵਾਰਡ ਡਿ...
Ad Position 24