27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਰਛੀਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 07-11-2025
ਲੋਹਟਬੱਦੀ, 6 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਆਗਮਨ ਦਿਹਾੜੇ ਸੰਬੰਧੀ ਪਿੰਡ ਰਛੀਨ ਗੁਰਦੁਆਰਾ ਸ੍ਰੀ ਅਤਰਸਰ ਸਾਹਿਬ ਵਿਖੇ 3 ਰੋਜ਼ਾ ਸਮਾਗਮ ਕਰਵਾਏ ਗਏ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਵਿਚ ਢਾਡੀ ਗਿਆਨ ਗਰਿੰਦਰ ਸਿੰਘ ਬੈਂਸ ਅਤੇ ਕਵੀਸਰ ਹਰਜਿੰਦਰ ਸਿੰਘ ਕੁੱਪ ਵਾਲਿਆਂ ਦੇ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਹੈੱਡ ਗ੍ਰੰਥੀ ਜਸਬੀਰ ਸਿੰਘ, ਜਗਦੇਵ ਸਿੰਘ ਦੀਪ, ਕੁਲਦੀਪ ਸਿੰਘ, ਯਾਦਵਿੰਦਰ ਸਿੰਘ, ਗੁਰਚਰਨ ਸਿੰਘ, ਜਰਨੈਲ ਸਿੰਘ, ਡਾ: ਤਸਵੀਰ ਸਿੰਘ, ਬਹਾਦਰ ਸਿੰਘ, ਰੁਪਿੰਦਰ ਸਿੰਘ ਰੂਪੀ, ਆਤਮਾ ਸਿੰਘ, ਹਰਦੇਵ ਸਿੰਘ, ਗੁਰਸੇਵਕ ਸਿੰਘ, ਸੁਖਦੇਵ ਸਿੰਘ, ਸਵਰਨ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ, ਸੇਵਾਦਾਰਾਂ ਨੇ ਸੇਵਾਵਾਂ ਨਿਭਾਈਆਂ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ ਪ੍ਰਸ਼ਾਸਨ ਵਲੋਂ ਵਿਲੇਜ ਡਿਫੈਂਸ ਕਮੇਟੀਆਂ ਨੂੰ ਕਾਰਡ ਜਾਰੀ ਕਰਨ ਲਈ ਵਿਸ਼ੇਸ਼ ਸਮਾਗਮ
Ad Position 24