27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰਦੁਆਰਾ ਬਖ਼ਸ਼ਿਸ਼ਪੁਰਾ ਵਿਖੇ ਪੰਜ ਰੋਜ਼ਾ ਸ਼ਹੀਦੀ ਸਮਾਗਮ 12 ਤੋਂ ਸ਼ੁਰੂ

Ad Position 21
No active advertisement
ਅਜੀਤ ਡੈਸਕ 07-11-2025
ਜਗਰਾਉਂ, 6 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਤਾਬਦੀ ਪੁਰਬ ਅਤੇ ਬਾਬਾ ਦੀਪ ਸਿੰਘ ਸ਼ਹੀਦੀ ਜੋੜ ਮੇਲੇ ਨਮਿਤ ਪੰਜ ਰੋਜ਼ਾ ਸਮਾਗਮ 12 ਨਵੰਬਰ 2025 ਨੂੰ ਸ਼ੁਰੂ ਹੋ ਰਿਹਾ ਹੈ | ਇਹ ਸਮਾਗਮ ਗੁਰਦੁਆਰਾ ਬਖਸ਼ਿਸ਼ਪੁਰਾ ਪਿੰਡ ਲੀਲਾਂ ਮੇਘ ਸਿੰਘ (ਜਗਰਾਉਂ) ਵਿਖੇ ਹੋਵੇਗਾ | ਇਹ ਸਮਾਗਮ ਇਸ ਅਸਥਾਨ ਦੇ ਮੁੱਖ ਸੇਵਾਦਾਰ ਸ੍ਰਤ ਗਿਆਨੀ ਰਣਜੀਤ ਸਿੰਘ ਦੀ ਦੇਖ-ਰੇਖ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਗਿਆਨੀ ਰਣਜੀਤ ਸਿੰਘ ਨੇ ਦੱਸਿਆ ਕਿ 12 ਨਵੰਬਰ ਸਵੇਰੇ 9 ਵਜੇ ਪਹਿਲੀ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕਰਵਾਏ ਜਾ ਰਹੇ ਹਨ | ਇੰਨ੍ਹਾਂ ਦੇ ਭੋਗ 14 ਨਵੰਬਰ ਨੂੰ ਪੈਣਗੇ | ਇਸ ਦਿਨ ਹੀ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਜਿੰਨ੍ਹਾਂ ਦੇ ਭੋਗ 16 ਨਵੰਬਰ ਨੂੰ ਸਵੇਰੇ 10 ਵਜੇ ਪਾਏ ਜਾਣਗੇ | ਇਸ ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ਵਿਚ ਸਿੱਖ ਕੌਮ ਦੇ ਨਾਮੀ ਕੀਰਤਨੀ, ਕਵੀਸ਼ਰੀ, ਢਾਡੀ ਜਥੇ ਅਤੇ ਪ੍ਰਚਾਰਕ ਪਹੁੰਚ ਕੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੁੜਨਗੇ |
Ad Position 22
No active advertisement
ਪਿਛਲੀ ਖ਼ਬਰ ਸਨਮਤੀ ਸਕੂਲ ਦੇ ਵਿਦਿਆਰਥੀ ਪੰਕਜ ਨੇ ਰਾਜ ਪੱਧਰੀ ਖੇਡਾਂ 'ਚ ਚਾਂਦੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ
Ad Position 24