27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸਨਮਤੀ ਸਕੂਲ ਦੇ ਵਿਦਿਆਰਥੀ ਪੰਕਜ ਨੇ ਰਾਜ ਪੱਧਰੀ ਖੇਡਾਂ 'ਚ ਚਾਂਦੀ ਦਾ ਤਗਮਾ ਜਿੱਤਿਆ

Ad Position 21
No active advertisement
ਅਜੀਤ ਡੈਸਕ 07-11-2025
ਜਗਰਾਉਂ, 6 ਨਵੰਬਰ (ਵਿਨੋਦ ਕੁਮਾਰ)-69ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਨੈੱਟਬਾਲ ਅੰਡਰ-14 ਲੜਕਿਆਂ ਦੇ ਮੁਕਾਬਲਿਆਂ 'ਚ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀ ਪੰਕਜ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤਿਆ | ਇਸ ਰਾਜ ਪੱਧਰੀ ਨੈੱਟਬਾਲ ਮੁਕਾਬਲਿਆਂ 'ਚ 17 ਜ਼ਿਲਿ੍ਹਆਂ ਦੀਆਂ ਟੀਮਾਂ ਨੇ ਭਾਗ ਲਿਆ | ਇੰਨ੍ਹਾਂ ਮੁਕਾਬਲਿਆਂ 'ਚ ਸਨਮਤੀ ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਪੰਕਜ ਨੇ ਲੁਧਿਆਣਾ ਜ਼ਿਲ੍ਹੇ ਦੀ ਟੀਮ ਵਲੋਂ ਖੇਡਦਿਆਂ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਉਨ੍ਹਾਂ ਦੀ ਟੀਮ ਦੂਸਰੇ ਸਥਾਨ 'ਤੇ ਰਹੀ | ਸਕੂਲ ਪਹੁੰਚਣ 'ਤੇ ਪਿ੍ੰਸੀਪਲ ਮੈਡਮ ਸੁਪਿ੍ਆ ਖੁਰਾਣਾ ਨੇ ਵਿਦਿਆਰਥੀ ਪੰਕਜ ਦਾ ਸਨਮਾਨ ਕਰਦਿਆਂ ਵਿਦਿਆਰਥੀ, ਉਸਦੇ-ਮਾਤਾ-ਪਿਤਾ ਅਤੇ ਡੀ.ਪੀ. ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਨਮਤੀ ਸਕੂਲ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਰਾਜ ਪੱਧਰ 'ਤੇ ਮੱਲਾਂ ਮਾਰ ਰਿਹਾ ਹੈ | ਇਸ ਮੌਕੇ ਪ੍ਰਧਾਨ ਰਮੇਸ਼ ਜੈਨ, ਸੈਕਟਰੀ ਮਹਾਂਵੀਰ ਜੈਨ ਨੇ ਕਿਹਾ ਕਿ ਰਾਜ ਪੱਧਰੀ ਖੇਡਾਂ 'ਚ ਪੁਜੀਸ਼ਨਾਂ ਹਾਸਲ ਕਰਨਾ ਸਕੂਲ ਲਈ ਮਾਣ ਵਾਲੀ ਗੱਲ ਹੈ, ਉਨ੍ਹਾਂ ਇਸ ਲਈ ਪਿ੍ੰਸੀਪਲ, ਸਟਾਫ਼ ਤੇ ਵਿਦਿਆਰਥੀ ਨੂੰ ਵਧਾਈ ਦਿੱਤੀ | ਇਸ ਮੌਕੇ ਡੀ.ਪੀ. ਅਧਿਆਪਕ ਕੁਲਵਿੰਦਰ ਕੌਰ, ਇੰਦਰਜੀਤ ਸਿੰਘ, ਬਬੀਤਾ ਕੁਮਾਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਤਲ ਕੀਤੇ ਡਰਾਈਵਰ ਨੂੰ ਇਨਸਾਫ਼ ਦਿਵਾਉਣ ਲਈ ਤਰਨ ਤਾਰਨ ਵਿਖੇ ਵਿਸ਼ਾਲ ਰੋਸ ਵਿਖਾਵਾ ਅੱਜ ਅਗਲੀ ਖ਼ਬਰ ਗੁਰਦੁਆਰਾ ਬਖ਼ਸ਼ਿਸ਼ਪੁਰਾ ਵਿਖੇ ਪੰਜ ਰੋਜ਼ਾ ਸ਼ਹੀਦੀ ਸਮਾਗਮ 12 ਤੋਂ ਸ਼ੁਰੂ
Ad Position 24