11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਭੰਗਲ ਖੁਰਦ ਸਕੂਲ ਦੇ ਵਿਦਿਆਰਥੀਆਂ ਦਾ ਜੋਨਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 01-09-2025
ਮੱਲਪੁਰ ਅੜਕਾਂ, 31 ਅਗਸਤ (ਮਨਜੀਤ ਸਿੰਘ ਜੱਬੋਵਾਲ)- ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਦੇ ਵਿਦਿਆਰਥੀਆਂ ਨੇ ਜੋਨਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀਆਂ ਦੀਆਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਲੜਕੇ ਅਤੇ ਲੜਕੀਆਂ ਦੋਵੇਂ ਟੀਮਾਂ ਨੇ ਜੋਨ ਨੰ-6 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਰੱਸਾਕਸ਼ੀ ਅੰਡਰ-14 ਲੜਕੀਆਂ ਦੀ ਟੀਮ ਜੋਨਲ 'ਚੋਂ ਦੂਸਰੇ ਸਥਾਨ 'ਤੇ ਰਹੀ | ਕਿੱਕ ਬਾਕਸਿੰਗ ਅੰਡਰ-14 ਲੜਕੇ ਅਤੇ ਲੜਕੀਆਂ ਦੀ ਟੀਮ ਨੇ 13 ਸੋਨ ਤਗਮੇ ਅਤੇ 6 ਚਾਂਦੀ ਦੇ ਤਗਮੇ ਪ੍ਰਾਪਤ ਕੀਤੇ | ਵੁਸ਼ੂ ਅੰਡਰ-17 ਲੜਕੇ ਅਤੇ ਲੜਕੀਆਂ ਦੀ ਟੀਮ ਨੇ ਤਿੰਨ ਸੋਨ ਤਗਮੇ ਅਤੇ ਤਿੰਨ ਚਾਂਦੀ ਦੇ ਤਗਮੇ ਜਿੱਤੇ | ਸਕੂਲ ਇੰਚਾਰਜ ਨੀਰਜ ਕੁਮਾਰੀ ਸਟੇਟ ਅਵਾਰਡੀ ਨੇ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਹਨਾਂ ਵੱਲੋਂ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਦਾ ਖੇਡ ਕੋਚਾਂ ਦੇ ਪ੍ਰਬੰਧਾਂ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੋਹਣ ਲਾਲ ਬਣਾਂ ਨੂੰ ਰਾਜਨੀਤਿਕ ਹਸਤੀਆਂ ਵਲੋਂ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ 5.60 ਲੱਖ ਦੀ ਧੋਖਾਧੜੀ
Ad Position 24