11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪੰਜਾਬ ਸਰਕਾਰ ਨੁਕਸਾਨੀਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਜਾਰੀ ਕਰੇ- ਸੰਧੂ

Ad Position 21
No active advertisement
ਅਜੀਤ ਡੈਸਕ 01-09-2025
ਕਟਾਰੀਆਂ, 31 ਅਗਸਤ (ਪ੍ਰੇਮੀ ਸੰਧਵਾਂ)- ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਯੂ. ਕੇ ਦੇ ਜਨਰਲ ਸਕੱਤਰ, ਕਿਸਾਨ ਯੂਨੀਅਨ ਹਲਕਾ ਬੰਗਾ ਦੇ ਪ੍ਰਧਾਨ ਦੇ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੰਜਾਬ ਦੇ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਦੇ ਹੜ੍ਹਾਂ ਨਾਲ ਹੋਏ ਭਾਰੀ ਨੁਕਸਾਨ ਦੇ ਪੀੜਤ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਮਾਨ ਸਰਕਾਰ ਹੜ੍ਹ ਮਾਰੇ ਇਲਾਕਿਆਂ 'ਚ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਉਜਾੜੇ ਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ 60 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇ ਕੇ ਪੀੜਤ ਕਿਸਾਨਾਂ ਦੀ ਮੁਸੀਬਤ ਵੇਲੇ ਬਾਂਹ ਫੜ੍ਹੇ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਦੋ ਵਕਤ ਦੀ ਰੋਟੀ ਦੇ ਸਕਣ | ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਨੁਕਸਾਨੀਆਂ ਫ਼ਸਲਾਂ, ਮਕਾਨਾਂ ਤੇ ਪਸ਼ੂਆਂ ਦੇ ਹੋਏ ਨੁਕਸਾਨ ਦਾ ਯੋਗ ਮੁਆਵਜ਼ਾ ਦੇਵੇ |
Ad Position 22
No active advertisement
ਪਿਛਲੀ ਖ਼ਬਰ ਭੁਪਿੰਦਰ ਨਾਥ ਜੈਨ ਦੀ ਯਾਦ 'ਚ ਪਰਿਵਾਰ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ ਅਗਲੀ ਖ਼ਬਰ ਮਾਸਟਰ ਸੁਰਜੀਤ ਸਿੰਘ ਮੁਬਾਰਕਪੁਰ ਵਲੋਂ ਭੀਣ ਸਕੂਲ ਨੂੰ ਸਹਾਇਤਾ ਰਾਸ਼ੀ ਭੇਟ
Ad Position 24