14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ, ਪ੍ਰਬੰਧਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 21-09-2025
ਨਵਾਂਸ਼ਹਿਰ, 20 ਸਤੰਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤੇ (ਜ) ਨੇ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਸੀਜਨ ਦੌਰਾਨ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਨੇ ਬਲਾਚੌਰ ਤੇ ਨਵਾਂਸ਼ਹਿਰ ਦੀਆਂ ਮੰਡੀਆਂ 'ਚ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਖਰੀਦ ਪ੍ਰਬੰਧਾਂ ਤੇ ਤਿਆਰੀਆਂ ਦੀ ਵਿਸਥਾਰਤ ਜਾਣਕਾਰੀ ਹਾਸਿਲ ਕੀਤੀ | ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿਕੱਤ ਪੇਸ਼ ਨਾ ਆਵੇ ਅਤੇ ਉਨ੍ਹਾਂ ਦੀ ਫ਼ਸਲ ਨਿਰਧਾਰਤ ਸਮੇਂ ਵਿੱਚ ਖਰੀਦ ਕੇ ਸਮੇਂ ਸਿਰ ਅਦਾਇਗੀਆਂ ਯਕੀਨੀ ਬਣਾਈਆਂ ਜਾਣ | ਉਨ੍ਹਾਂ ਖਰੀਦ ਏਜੰਸੀਆਂ ਜਿਨ੍ਹਾਂ ਵਿਚ ਪਨਗਰੇਨ, ਪਨਸਪ, ਮਾਰਕਫੈਡ, ਵੇਅਰਹਾਊਸ ਤੇ ਐਫ. ਸੀ. ਆਈ. ਸ਼ਾਮਿਲ ਹਨ, ਦੇ ਅਧਿਕਾਰੀਆਂ ਨਾਲ ਝੋਨੇ ਦੀ ਨਮੀ ਬਾਰੇ ਵੀ ਗੱਲਬਾਤ ਕੀਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਨੂੰ ਤਰਜੀਹ ਦਿੱਤੀ ਜਾਵੇ | ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ 3.88 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ ਅਤੇ ਹਰੇਕ ਮੰਡੀ ਵਿਚ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੀ ਲੋੜ ਅਨੁਸਾਰ ਬੰਦੋਬਸਤ ਅਮਲ ਵਿਚ ਲਿਆਂਦੇ ਗਏ ਹਨ | ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਨੇ ਬਹਿਰਾਮ ਤੇ ਬੰਗਾ ਮੰਡੀਆਂ ਦਾ ਦੌਰਾ ਕਰਕੇ ਜਾਂਚ ਕੀਤੀ | ਉਨ੍ਹਾਂ ਮੰਡੀਆਂ ਵਿਚ ਪੀਣ ਵਾਲੇ ਪਾਣੀ, ਪਖਾਨੇ, ਸਾਫ਼-ਸਫ਼ਾਈ, ਲਾਈਟਾਂ, ਤਰਪਾਲਾਂ ਆਦਿ ਦੀ ਵਿਵਸਥਾ ਦੀ ਸਮੀਖਿਆ ਕੀਤੀ | ਉਨ੍ਹਾਂ ਨੇ ਕਿਸਾਨਾਂ ਨੂੰ ਨਿਰਧਾਰਤ ਨਮੀ ਵਾਲਾ ਝੋਨਾ ਮੰਡੀਆਂ 'ਚ ਲਿਆਉਣ ਦੀ ਤਾਕੀਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖਰੀਦ ਨਾਲ ਸੰਬੰਧਤ ਢੁੱਕਵੇਂ ਇੰਤਜਾਮ ਕੀਤੇ ਗਏ ਹਨ ਤੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਮੰਡੀ ਬਹਿਰਾਮ ਤੇ ਬੰਗਾ ਦੇ ਆੜ੍ਹਤੀਏ ਵੀ ਮੌਜੂਦ ਸਨ | ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ, ਜਸ਼ਨ ਸਿੰਘ, ਸੈਕਟਰੀ ਮਾਰਕੀਟ ਕਮੇਟੀ ਵਰਿੰਦਰ ਕੁਮਾਰ, ਏ. ਐੱਫ. ਐੱਸ. ਓ. ਹਰੀਸ਼ ਕੁਮਾਰ, ਨਾਇਬ ਤਹਿਸੀਲਦਾਰ ਬਿਕਰਮ ਗੁੰਮਰ ਅਤੇ ਹੋਰ ਵੀ ਸਰਕਾਰੀ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਫ਼ਸਲ 'ਤੇ ਪੀਲੀ ਕੁੰਗੀ ਦਾ ਹਮਲਾ ਅਗਲੀ ਖ਼ਬਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ 'ਤੇ ਕੀਤੀ ਸਖ਼ਤਾਈ
Ad Position 24