14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਬਲਾਚੌਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਹਿਸੀਲ ਪੱਧਰੀ ਵਿਸ਼ੇਸ਼ ਗੁਰਮਤਿ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 21-09-2025
ਬਲਾਚੌਰ, 20 ਸਤੰਬਰ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੇ 12ਵੇਂ ਅਤੇ ਤਹਿਸੀਲ ਪੱਧਰੀ ਗੁਰਮਤਿ ਸਮਾਗਮ 21 ਸਤੰਬਰ ਨੂੰ ਖਾਲਸਾ ਸਕੂਲ ਦੀ ਗਰਾਊਾਡ ਨਜ਼ਦੀਕ ਤਹਿਸੀਲ ਕੰਪਲੈਕਸ ਬਲਾਚੌਰ ਵਿਖੇ ਸ਼ਾਮ 6 ਤੋਂ ਰਾਤ 9:30 ਵਜੇ ਤੱਕ ਕਰਵਾਏ ਜਾਣਗੇ | ਇਸ ਵਾਰ ਦੇ ਗੁਰਮਤਿ ਸਮਾਗਮ ਗੁਰੂ ਨਾਨਕ ਸਾਹਿਬ ਜੀ 556 ਸਾਲਾ ਪ੍ਰਕਾਸ਼ ਪੁਰਬ ਦੇ ਨਾਲ-ਨਾਲ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਨੂੰ ਵੀ ਸਮਰਪਿਤ ਹੋਣਗੇ | ਇਹ ਜਾਣਕਾਰੀ ਦਿੰਦੇ ਹੋਏ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਟੀਮ ਬਲਾਚੌਰ ਦੇ ਮੁੱਖ ਪ੍ਰਬੰਧਕ ਅਮਰੀਕ ਸਿੰਘ ਬਛੌੜੀ ਤੇ ਗੁਰਦੇਵ ਸਿੰਘ ਗਹੂੰਣ ਨੇ ਦੱਸਿਆ ਕਿ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਤੇ ਵਿਦੇਸ਼ ਦੌਰੇ 'ਤੇ ਗਏ ਸੁਸਾਇਟੀ ਦੇ ਸੀਨੀਅਰ ਉੱਪ ਪ੍ਰਧਾਨ ਦੀਦਾਰ ਸਿੰਘ ਗਹੂੰਣ ਸਾਰੇ ਪ੍ਰਬੰਧਾਂ ਦੀ ਦੇਖ ਰੇਖ ਕਰ ਰਹੇ ਹਨ ਅਤੇ ਉਨ੍ਹਾਂ ਵਲੋਂ ਸਮਾਗਮ ਵਿਚ ਵੱਧ ਤੋਂ ਵੱਧ ਸੰਗਤਾਂ ਦੀ ਸ਼ਮੂਲੀਅਤ ਕਰਾਉਣ ਲਈ ਨਵਾਂਸ਼ਹਿਰ, ਬਲਾਚੌਰ, ਬੰਗਾ, ਰਾਹੋਂ ਅਤੇ ਹੋਰ ਇਲਾਕਿਆਂ ਤੋਂ ਸੰਗਤਾਂ ਨੂੰ ਲਿਆਉਣ ਲਿਜਾਉਣ ਲਈ ਮੁਫ਼ਤ ਬੱਸ ਸੇਵਾ ਦੇ ਪ੍ਰਬੰਧ ਵੀ ਕੀਤੇ ਗਏ ਹਨ | ਸਮਾਗਮ ਦੀ ਆਰੰਭਤਾ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਵੇਗੀ | ਉਪਰੰਤ ਭਾਈ ਹਰਜਿੰਦਰ ਸਿੰਘ ਅਟਾਰੀ ਵਾਲੇ ਗੁਰਬਾਣੀ ਕੀਰਤਨ ਦੀ ਆਰੰਭਤਾ ਕਰਨਗੇ | ਉਨ੍ਹਾਂ ਤੋਂ ਬਾਅਦ ਭਾਈ ਜਸਕਰਨ ਸਿੰਘ ਪਟਿਆਲੇ ਵਾਲੇ ਹਜ਼ੂਰੀ ਰਾਗੀ ਦਰਬਾਰ ਸਾਹਿਬ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ | ਸਮਾਗਮ ਦੌਰਾਨ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸਰਪ੍ਰਸਤ ਅਤੇ ਪ੍ਰਸਿੱਧ ਵਿਦਵਾਨ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਗੁਰੂ ਨਾਨਕ ਸਾਹਿਬ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਅਤੇ ਫਲਸਫੇ 'ਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ | ਇਸ ਮੌਕੇ ਜਗਤਾਰ ਸਿੰਘ ਮਹਿੰਦੀਪੁਰ, ਕਸ਼ਮੀਰ ਸਿੰਘ, ਹਰਨੇਕ ਸਿੰਘ, ਕੁਲਵੰਤ ਸਿੰਘ, ਅਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ ਢੀਂਡਸਾ, ਬਗੀਚਾ ਸਿੰਘ ਰੱਕੜ, ਕੌਂਸਲਰ ਪੰਮਾ ਭਾਟੀਆ, ਸਤਵੰਤ ਸਿੰਘ, ਨਿਰਵੈਰ ਸਿੰਘ, ਭੁੱਲਰ ਸਿੰਘ, ਦਲਵੀਰ ਸਿੰਘ ਤੇ ਹਰਮਨ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗਰਭਵਤੀ ਔਰਤਾਂ ਦੀ ਸ਼ੁਰੂਆਤੀ ਦੇਖਭਾਲ ਆਮ ਆਦਮੀ ਕਲੀਨਿਕਾਂ 'ਚ ਬਣਾਈ ਜਾਵੇ ਯਕੀਨੀ-ਡਾ. ਸਿੰਘ ਅਗਲੀ ਖ਼ਬਰ ਸਰਕਾਰੀ ਸਕੂਲ ਖ਼ੋਜਾ ਵਿਖੇ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ
Ad Position 24