14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗਰਭਵਤੀ ਔਰਤਾਂ ਦੀ ਸ਼ੁਰੂਆਤੀ ਦੇਖਭਾਲ ਆਮ ਆਦਮੀ ਕਲੀਨਿਕਾਂ 'ਚ ਬਣਾਈ ਜਾਵੇ ਯਕੀਨੀ-ਡਾ. ਸਿੰਘ

Ad Position 21
No active advertisement
ਅਜੀਤ ਡੈਸਕ 21-09-2025
ਨਵਾਂਸ਼ਹਿਰ, 20 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਆਮ ਆਦਮੀ ਕਲੀਨਿਕ ਵਿਖੇ ਸਿਹਤ ਸੇਵਾਵਾਂ ਦਾ ਨਿਰੀਖਣ ਕਰਦੇ ਹੋਏ ਕਿਹਾ ਕਿ ਆਮ ਆਦਮੀ ਕਲੀਨਿਕ ਵਿਆਪਕ ਮੁੱਢਲੀ ਦੇਖਭਾਲ ਪ੍ਰਦਾਨ ਕਰਨ ਲਈ ਹਨ, ਜਿਨ੍ਹਾਂ ਵਿਚ ਮੁੱਢਲੀਆਂ ਬਿਮਾਰੀਆਂ ਦਾ ਇਲਾਜ ਕਰਨਾ ਤੇ ਗਰਭ ਅਵਸਥਾ ਵਰਗੀਆਂ ਮਹੱਤਵਪੂਰਨ ਸਥਿਤੀਆਂ ਦਾ ਪਤਾ ਲਗਾਉਣਾ ਦੋਵੇਂ ਸ਼ਾਮਿਲ ਹਨ | ਉਨ੍ਹਾਂ ਮੈਡੀਕਲ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਜਣੇਪੇ ਤੋਂ ਪਹਿਲਾਂ ਦੀ ਜ਼ਿਆਦਾਤਰ ਸ਼ੁਰੂਆਤੀ ਦੇਖਭਾਲ ਜਿਵੇਂ ਹਿਸਟਰੀ ਲੈਣਾ, ਮੁੱਢਲੀ ਜਾਂਚ, ਕੌਂਸਲਿੰਗ ਆਦਿ ਆਮ ਆਦਮੀ ਕਲੀਨਿਕਾਂ ਵਿਚ ਹੀ ਸ਼ੁਰੂ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਦੀ ਜਲਦੀ ਪਛਾਣ ਕਰਨ ਨਾਲ ਜਣੇਪੇ ਤੋਂ ਪਹਿਲਾਂ ਦੀ ਦੇਖਭਾਲ, ਪੋਸ਼ਣ ਸਹਾਇਤਾ ਤੇ ਆਇਰਨ-ਫੋਲਿਕ ਐਸਿਡ ਪੂਰਕ ਸਮੇਂ ਸਿਰ ਸ਼ੁਰੂ ਕਰਨ ਵਿਚ ਮਦਦ ਮਿਲਦੀ ਹੈ, ਜਿਸ ਨਾਲ ਮਾਂ ਤੇ ਬੱਚੇ ਦੋਵਾਂ ਲਈ ਜੋਖ਼ਮ ਘੱਟ ਹੁੰਦਾ ਹੈ | ਇਸ ਤੋਂ ਇਲਾਵਾ, ਸਾਰੀਆਂ ਗਰਭਵਤੀ ਔਰਤਾਂ ਦੀ ਨਿਯਮਿਤ ਜਾਂਚ ਦੇ ਨਾਲ-ਨਾਲ ਈ. ਸੀ. ਜੀ., ਐੱਲ. ਐੱਫ. ਟੀ., ਟੀ. ਐਫ. ਟੀ., ਜੀ. ਡੀ. ਐੱਮ. ਟੈੱਸਟ ਆਦਿ ਲਾਜ਼ਮੀ ਤੌਰ 'ਤੇ ਕਰਵਾਉਣੇ ਚਾਹੀਦੇ ਹਨ | ਗਰਭ ਅਵਸਥਾ ਦੌਰਾਨ ਇਹ ਜਾਂਚ ਗਰਭਵਤੀ ਔਰਤਾਂ ਦੀ ਕਿਸੇ ਵੀ ਮੈਡੀਕਲ ਸਥਿਤੀ ਦੀ ਸ਼ੁਰੂਆਤੀ ਪਛਾਣ ਅਤੇ ਇਲਾਜ ਵਿੱਚ ਮਦਦ ਕਰੇਗੀ, ਜਿਸ ਨਾਲ ਗਰਭਵਤੀ ਔਰਤਾਂ ਤੇ ਉਨ੍ਹਾਂ ਦੇ ਅਣਜੰਮੇ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਵਿਚ ਮਦਦ ਮਿਲੇਗੀ | ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਸਿਹਤ ਵਿਭਾਗ ਦੇ ਦੂਜੇ ਅਧਿਕਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਧਰਮਕੋਟ 'ਚ ਦਸਵਾਂ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਬਲਾਚੌਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਹਿਸੀਲ ਪੱਧਰੀ ਵਿਸ਼ੇਸ਼ ਗੁਰਮਤਿ ਸਮਾਗਮ ਅੱਜ
Ad Position 24