14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮਾਂ ਦੇ ਬਾਵਜੂਦ ਹੜ੍ਹ ਪੀੜਤਾਂ ਲਈ ਨਿਰੰਤਰ ਜਾਰੀ ਰਹੇਗੀ ਰਾਹਤ ਸੇਵਾ

Ad Position 21
No active advertisement
ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੈਂਬਰ ਰਾਹਤ ਸਮਗਰੀ ਰਵਾਨਾ ਕਰਨ ਸਮੇਂ | <br/> 21-09-2025
ਨਵਾਂਸ਼ਹਿਰ, 20 ਸਤੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਇਲਾਕਿਆਂ ਵਿਚ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰੀ ਭੇਜਣ ਦੀ ਸੇਵਾ ਨਿਰੰਤਰ ਜਾਰੀ ਹੈ | ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਤੇ ਹੋਰ ਮੈਂਬਰਾਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਭਾਵੇਂ ਸਲਾਨਾ ਗੁਰਮਤਿ ਸਮਾਗਮਾਂ ਕਰਕੇ ਸੁਸਾਇਟੀ ਮੈਂਬਰਾਂ ਦੇ ਰੁਝੇਵੇਂ ਕਾਫੀ ਵੱਧ ਚੁਕੇ ਹਨ ਮਗਰ ਉਸ ਦੇ ਬਾਵਜੂਦ ਵੀ ਡੇਰਾ ਬਾਬਾ ਨਾਨਕ ਤੇ ਅਜਨਾਲਾ ਹਲਕਿਆਂ ਵਿਚ ਸੁਸਾਇਟੀ ਵਲੋਂ ਚਲਾਏ ਜਾ ਰਹੇ ਰਾਹਤ ਤੇ ਸੇਵਾ ਦੇ ਕਾਰਜ ਬਦਸਤੂਰ ਜਾਰੀ ਹੀ ਨਹੀਂ ਰਹਿਣਗੇ ਬਲਕਿ ਇਨ੍ਹਾਂ 'ਚ ਹੋਰ ਤੇਜ਼ੀ ਲਿਆਂਦੀ ਜਾਵੇਗੀ | ਉਨ੍ਹਾਂ ਇਲਾਕਿਆਂ ਵਿਚ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਰਾਹਤ ਕਾਰਜਾਂ ਦੀ ਦੇਖ ਰੇਖ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਸੰਪਰਕ ਦੌਰਾਨ ਹੁਣ ਰਾਸ਼ਨ ਸਮੱਗਰੀ, ਪੀਣ ਵਾਲੇ ਪਾਣੀ, ਪਸ਼ੂਆਂ ਦੇ ਚਾਰੇ ਦੇ ਨਾਲ-ਨਾਲ ਹੁਣ ਮੁੜ ਵਸੇਬੇ ਲਈ ਬਿਸਤਰੇ, ਕਪੜਿਆਂ ਅਤੇ ਢਹਿ ਚੁੱਕੇ ਮਕਾਨਾਂ ਦੀ ਮੁਰੰਮਤ ਅਤਿਅੰਤ ਜਰੂਰੀ ਹੈ | ਸੁਸਾਇਟੀ ਵਲੋਂ ਡਿਮਾਂਡ ਨੂੰ ਮੁੱਖ ਰੱਖਦੇ ਹੋਏ ਪੰਜਵੀਂ ਖੇਪ ਵਜੋਂ ਰਾਸ਼ਨ ਸਮੱਗਰੀ ਤੋਂ ਇਲਾਵਾ 250 ਤੋਂ ਵੱਧ ਬਿਸਤਰੇ, 80 ਕੰਬਲ, ਪੀਣ ਵਾਲੇ ਪਾਣੀ ਦੀਆਂ ਪੇਟੀਆਂ ਦੀ ਇਕ ਗੱਡੀ, ਬੱਚਿਆਂ ਬਜੁਰਗਾਂ ਤੇ ਔਰਤਾਂ ਲਈ ਕਪੜੇ ਆਦਿਕ ਰਾਹਤ ਸਮਾਨ ਲੈ ਕੇ ਤਿੰਨ ਗੱਡੀਆਂ ਗੁਰਮੁੱਖ ਸਿੰਘ ਲੰਗੜੋਆ ਦੀ ਅਗਵਾਈ ਹੇਠ ਸੁਸਾਇਟੀ ਦਫਤਰ ਤੋਂ ਪਿੰਡ ਸ਼ਿਕਾਰ ਮਾਸ਼ੀਆਂ ਕੈਂਪ (ਡੇਰਾ ਬਾਬਾ ਨਾਨਕ) ਲਈ ਰਵਾਨਾ ਹੋਈਆਂ ਜਿਥੇ ਕਿ ਇਹ ਸਾਮਾਨ ਇਲਾਕੇ ਦੀ ਪ੍ਰਸਿੱਧ ਸੰਸਥਾ ਲਾਡੀ ਗਰੁੱਪ ਆਫ ਸੁਸਾਇਟੀਜ਼ ਦੇ ਸਹਿਯੋਗ ਨਾਲ ਟਰੈਕਟਰ ਟਰਾਲੀਆਂ ਰਾਹੀਂ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਇਆ ਜਾਵੇਗਾ | ਇਸ ਵਾਰ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਦੇ ਸੱਤ ਮੈਂਬਰ ਦੀ ਟੀਮ ਇਹ ਰਾਹਤ ਸਮੱਗਰੀ ਲੈ ਕੇ ਰਵਾਨਾ ਹੋਈ | ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਇਨ੍ਹਾਂ ਸੇਵਾਵਾਂ ਲਈ ਅੱਗੇ ਆਉਣ ਲਈ ਕਿਹਾ ਤਾਂ ਕਿ ਲੋੜਵੰਦ ਪਰਿਵਾਰਾਂ ਦੇ ਮੁੜ ਵਸੇਬੇ ਤੱਕ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ | ਉਨ੍ਹਾਂ ਨਵਾਂਸ਼ਹਿਰ ਟਰੱਕ ਯੂਨੀਅਨ ਦੇ ਪ੍ਰਧਾਨ ਦਲਬਾਰਾ ਸਿੰਘ ਤੇ ਰਾਜਵਿੰਦਰ ਸਿੰਘ ਖਟਕੜ ਦਾ ਇਨ੍ਹਾਂ ਸੇਵਾਵਾਂ ਨੂੰ ਚਲਾਉਣ ਵਿਚ ਪਾਏ ਜਾਣ ਵਾਲੇ ਯੋਗਦਾਨ ਲਈ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ, ਮੁੱਖਵਿੰਦਰ ਪਾਲ ਸਿੰਘ, ਮਨਮੋਹਨ ਸਿੰਘ, ਪਰਮਜੀਤ ਸਿੰਘ ਮੂਸਾਪੁਰ, ਹਕੀਕਤ ਸਿੰਘ, ਮਨਜੀਤ ਸਿੰਘ ਮਹਿਤਪੁਰ, ਗਿਆਨ ਸਿੰਘ, ਸੋਹਣ ਸਿੰਘ ਉਸਤਾਦ, ਭਗਵਾਨ ਸਿੰਘ, ਦਲਜੀਤ ਸਿੰਘ ਬਡਵਾਲ, ਦਰਸ਼ਨ ਸਿੰਘ ਸੈਣੀ, ਬਲਵੀਰ ਸਿੰਘ ਸਾਹਿਲ ਮੁਹੰਮਦ, ਗੁਰਪ੍ਰੀਤ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੁਦਰਤੀ ਸਰੋਤਾਂ ਪਾਣੀ ਤੇ ਵਾਤਾਵਰਨ ਦੀ ਸੁਰੱਖਿਆ ਲਈ ਫ਼ਸਲੀ ਵਿਭਿੰਨਤਾ ਜ਼ਰੂਰੀ-ਖ਼ਾਲਸਾ ਅਗਲੀ ਖ਼ਬਰ 22 ਸ੍ਰੀ ਅਖੰਡ ਪਾਠਾਂ ਦੀ ਲੜੀ ਨਾਲ ਸ਼ੁਰੂ ਹੋਇਆ ਗੜ੍ਹੀ ਅਜੀਤ ਸਿੰਘ ਦਾ ਚਾਰ ਦਿਨਾ ਸੱਭਿਆਚਾਰਕ ਤੇ ਛਿੰਝ ਮੇਲਾ
Ad Position 24