24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਜ਼ਿਲ੍ਹੇ ਦੇ 60 ਕਿਸਾਨਾਂ ਨੂੰ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਵੰਡਿਆ

Ad Position 21
No active advertisement
ਅਜੀਤ ਡੈਸਕ 17-10-2025
ਨਵਾਂਸ਼ਹਿਰ, 16 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸੂਬੇ ਅੰਦਰ ਆਏ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਤੇ ਜ਼ਮੀਨਾਂ ਦੇ ਹੋਏ ਨੁਕਸਾਨ ਬਦਲੇ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਦੇਣ ਦੀ ਲੜੀ ਤਹਿਤ ਜ਼ਿਲ੍ਹੇ ਦੇ 60 ਕਿਸਾਨਾਂ ਨੂੰ 18 ਲੱਖ ਰੁਪਏ ਤੋਂ ਵੱਧ ਦਾ ਮੁਆਵਜ਼ਾ ਤਕਸੀਮ ਕੀਤਾ | ਸਥਾਨਕ ਐਸ. ਡੀ. ਐਮ. ਦਫ਼ਤਰ ਵਿਖੇ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਵਾਈਸ ਚੇਅਰਮੈਨ ਲਲਿਤ ਮੋਹਨ ਪਾਠਕ, ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ ਤੇ ਐਸ. ਡੀ. ਐਮ. ਅਨਮਜਯੋਤ ਕੌਰ ਦੀ ਮੌਜੂਦਗੀ ਵਿਚ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਦਿੱਤੇ ਗਏ | ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦਿੰਦਿਆਂ ਲਲਿਤ ਮੋਹਨ ਪਾਠਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਮੁਆਵਜ਼ਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 7 ਪਿੰਡਾਂ ਦੇ 60 ਕਿਸਾਨਾਂ ਨੂੰ 18,25,261 ਰੁਪਏ ਫ਼ਸਲਾਂ ਤੇ ਜ਼ਮੀਨਾਂ ਦੇ ਨੁਕਸਾਨ ਬਦਲੇ ਦਿੱਤੇ ਗਏ ਹਨ ਅਤੇ ਆਉਂਦੇ ਦਿਨਾਂ ਵਿਚ ਬਾਕੀ ਰਹਿੰਦੇ ਕਿਸਾਨਾਂ ਤੇ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ | ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਵਾਈਸ ਚੇਅਰਮੈਨ ਨੇ ਦੱਸਿਆ ਕਿ ਪਿੰਡ ਮੰਡਾਲਾ, ਤਾਜੋਵਾਲ, ਜੁਲਾਹਾ ਮਜਾਰਾ, ਤਲਵੰਡੀ ਸੀਬੂ, ਖ਼ੋਜਾ, ਚੱਕ ਇਲਾਹੀ ਬਖ਼ਸ਼ ਤੇ ਬੁਰਜ ਟਹਿਲ ਦਾਸ ਦੇ ਕਿਸਾਨਾਂ ਨੂੰ ਚੈੱਕ ਸੌਂਪੇ ਗਏ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤਾਂ ਲਈ ਗਿਰਦਾਵਰੀ ਨਾਲੋਂ-ਨਾਲ ਕਰਵਾ ਕੇ ਮਿਥੀ ਡੈਡਲਾਈਨ ਤੋਂ ਪਹਿਲਾਂ ਹੀ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਹੈ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਡਾ. ਸੁੱਖੀ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ 16.75 ਲੱਖ ਦੇ ਚੈੱਕ ਵੰਡੇ ਅਗਲੀ ਖ਼ਬਰ ਹਲਕਾ ਇੰਚਾਰਜ ਕੁਲਜੀਤ ਸਰਹਾਲ ਨੇ ਬਹਿਰਾਮ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24